ਮੋਹਾਲੀ ‘ਚ ਕਰਫਿਊ ਸਮੇਂ ਮਿਲਣ ਵਾਲੀ ਢਿੱਲ ਨੂੰ ਕੀਤਾ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੂਰੇ ਦੇਸ਼ ਵਿਚ ਕਰੋਨਾ ਵਾਇਰਸ ਨੂੰ ਲੈ ਕੇ ਜਿਥੇ ਵੱਖ-ਵੱਖ ਸੂਬਿਆਂ ਵਿਚ ਲੌਕਡਾਊਨ ਲਗਾਈਆ ਹੋਇਆ ਹੈ

Coronavirus

ਪੂਰੇ ਦੇਸ਼ ਵਿਚ ਕਰੋਨਾ ਵਾਇਰਸ ਨੂੰ ਲੈ ਕੇ ਜਿਥੇ ਵੱਖ-ਵੱਖ ਸੂਬਿਆਂ ਵਿਚ ਲੌਕਡਾਊਨ ਲਗਾਇਆ ਹੋਇਆ ਹੈ। ਉਥੇ ਹੀ ਕਈ ਜਗ੍ਹਾ ਤੇ ਇਸ ਵਾਇਰਸ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ ਕਰਫਿਊ ਦਾ ਐਲਾਨ ਕਰ ਦਿੱਤਾ ਸੀ। ਦੱਸ ਦੱਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਕਰਫਿਊ ਲਗਾਊਣ ਦਾ ਐਲਾਨ ਕੀਤਾ ਸੀ।

 ਜਿਸ ਤੋਂ ਬਾਅਦ ਸਾਰੇ ਸੂਬੇ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਦੱਸ ਦੱਈਏ ਕਿ ਮੋਹਾਲੀ ਵਿਚ ਇਸ ਕਰਫਿਊ ਵਿਚ ਸ਼ਾਮ 4 ਵਜੇ ਤੋਂ ਲੈ ਕੇ 6 ਵਜੇ ਤੱਕ ਢਿੱਲ ਦੇਣ ਦੀ ਗੱਲ ਕੀਤੀ ਜਾ ਰਹੀ ਸੀ ਪਰ ਮੋਹਾਲੀ ਦੇ ਡੀ.ਸੀ ਵੱਲੋਂ ਇਸ ਢਿੱਲ ਨੂੰ ਰੱਦ ਕਰ ਦਿੱਤਾ ਗਿਆ ਹੈ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਇਸ  ਸਮੇਂ ਵਿਚ ਲੋਕ ਫਿਰ ਇਕ-ਦੂਜੇ ਦੇ ਨੇੜੇ ਆਉਣਗੇ ਜਿਸ ਨਾਲ ਭੀੜ ਵੱਧੇਗੀ । ਇਸ ਕਾਰਨ ਕਰੋਨਾ ਵਾਇਰਸ ਦੇ ਫੈਲਣ ਦਾ ਖਤਰਾ ਵੱਧ ਸਕਦਾ ਹੈ ।

ਜਿਸ ਕਾਰਨ ਮੋਹਾਲੀ ਦੇ ਲੋਕਾਂ ਨੂੰ ਕਰਫਿਊ ਵਿਚ ਢਿੱਲ ਦਿੱਤੀ ਜਾਣ ਦੀ ਗੱਲ ਨੂੰ ਹੁਣ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦਿਆਂ ਇਸ ਨੂੰ ਰੱਦ ਕਰ ਦਿੱਤਾ ਹੈ । ਕਈ ਸ਼ਹਿਰਾਂ ਵਿਚ ਕਰਫਿਊ ਦਾ ਅਸਰ ਦੇਖਣ ਨੂੰ ਮਿਲਿਆ ਪਰ ਕਈ ਸ਼ਹਿਰਾਂ ਅਜਿਹੇ ਵੀ ਹਨ। ਜਿਥੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਬਾਰ-ਬਾਰ ਲੋਕਾਂ ਨੂੰ ਸਮਝਾਉਣ ਤੇ ਵੀ ਲੋਕ ਸੜਕਾਂ ਤੋੇ ਘੁੰਮਦੇ ਹੋਏ ਨਜ਼ਰ ਆ ਰਹੇ ਹਨ।  

 ਜਿਨ੍ਹਾਂ ਨੂੰ ਰੋਕਣ ਦੇ ਲਈ ਪੁਲਿਸ ਨੂੰ ਮਜਬੂਰਨ ਕਈ ਥਾਵਾਂ ਤੇ ਲਾਠੀਚਾਰਜ ਵੀ ਕਰਨਾ ਪੈ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।