ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਦਿੱਤਾ ਵੱਡਾ ਸੁਨੇਹਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਵਿਚ ਕਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ਸਰਕਾਰ ਦੇ ਵੱਲੋਂ ਅਣਮਿੱਥੇ ਸਮੇਂ ਦੇ ਲਈ ਪੰਜਾਬ ਵਿਚ ਕਰਫਿਉ ਦਾ ਐਲਾਨ ਕਰ ਦਿੱਤਾ ਹੈ

punjab coronavirus

ਚੰਡੀਗੜ੍ਹ-ਭਾਰਤ ਵਿਚ ਕਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ਸਰਕਾਰ ਦੇ ਵੱਲੋਂ ਅਣਮਿੱਥੇ ਸਮੇਂ ਦੇ ਲਈ ਪੰਜਾਬ ਵਿਚ ਕਰਫਿਉ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਕਰਫਿਊ ਨੂੰ ਸਫਲ ਬਣਾਉਣ ਦੇ ਲਈ ਪੁਲਿਸ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੇ ਨਾ ਇਕ ਸੁਨੇਹਾ ਜਾਰੀ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਚਾਇਨਾ ਤੋਂ ਸ਼ੁਰੂ ਹੋਈ ਇਸ ਬਿਮਾਰੀ ਦੇ ਪ੍ਰਭਾਵ ਨੂੰ ਘੱਟ ਕਰਨ ਦੇ ਲਈ ਹੀ ਇਹ ਕਰਫਿਊ ਲਗਾਇਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਹਰਲੇ ਦੇਸ਼ਾਂ ਤੋਂ ਆਏ ਲੋਕਾਂ ਦੇ ਕਾਰਨ ਹੀ ਇਹ ਬਿਮਾਰੀ ਫੈਲੀ ਹੈ। ਇਹ ਵਾਇਰਸ ਪੰਜਾਬ ਵਿਚ ਹੋਰ ਨਾ ਫੈਲੇ ਇਸ ਦੇ ਲਈ ਸਰਕਾਰ ਨੂੰ ਇਹ ਸਖਤ ਕੱਦਮ ਚੁੱਕਣੇ ਪਏ ਹਨ।

ਇਸ ਦੇ ਨਾਲ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਂਆਂ ਦੇ ਡਿਪਟੀ ਕਮੀਸ਼ਨਰਾਂ ਨੂੰ ਹਰ ਜਰੂਰਤਮੰਦਾਂ ਦੀ ਮਦਦ ਕਰਨ ਦੇ ਲਈ ਵੀ ਉਨ੍ਹਾਂ ਵੱਲ਼ੋਂ ਹਦਾਇਤਾਂ ਜ਼ਾਰੀ ਕਰ ਦਿੱਤੀਆਂ ਗਈਆਂ ਹਨ। ਦੱਸ ਦੱਈਏ ਕਿ ਡਿਪਟੀ ਕਮੀਸ਼ਨਰਾਂ ਨੂੰ ਲੋੜਵੰਦਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਲੋੜੀਦਾਂ ਸਮਾਨ ਮੁਹੱਈਆ ਕਰਵਾਉਣ ਬਾਰੇ ਹੁਕਮ ਜ਼ਾਰੀ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕਰਫਿਊ ਦੌਰਾਨ ਲੋਕਾਂ ਦਾ ਉਨ੍ਹਾਂ ਨੂੰ ਭਰਪੂਰ ਸਹਿਯੋਗ ਮਿਲ ਰਿਹਾ ਹੈ। ਜੇਕਰ ਕਿਸੇ ਨੂੰ ਕੋਈ ਵੀ ਜਰੂਰਤ ਪੈਂਦੀ ਹੈ ਜਾਂ ਕੋਈ ਐਮਰਜੈਂਸੀ ਹੁੰਦੀ ਹੈ ਤਾਂ ਉਹ ਪੰਜਾਬ ਸਰਕਾਰ ਦੇ ਵੱਲੋਂ ਜਾਰੀ ਕੀਤੇ ਨੰਬਰ ਤੇ ਫੋਨ ਕਰਕੇ ਸਿੱਧਾ ਡਿਪਟੀ ਕਮਿਸ਼ਨਰ ਦੇ ਨਾਲ ਗੱਲ ਕਰ ਸਕਦਾ ਹੈ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।