ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੰਨ ਹੋਰ ਕਿਸਾਨ ਰਿਹਾਅ, ਸਿਰਸਾ ਨੇ ਕੀਤਾ ਟਵੀਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਕਾਨੂੰਨੀ ਲੜਾਈ ਲੜੀ ਜਾਂਦੀ ਰਹੇਗੀ।"

manjinder singh sirsa

ਨਵੀਂ ਦਿੱਲੀ- ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਬੀਤੇ ਕੁਝ ਸਮਾਂ ਪਹਿਲਾਂ ਕਿਸਾਨੀ ਸੰਘਰਸ਼ ਦੇ ਚਲਦਿਆਂ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਰਿਹਾਅ ਕਰਵਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਫ਼ੀ ਲੰਬੇ ਸਮੇਂ ਤੋਂ ਅੱਗੇ ਆ ਰਹੇ  ਹਨ। ਇਸ ਵਿਚਾਕਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਨੂੰਨੀ ਟੀਮ ਤੇ ਸੰਗਤਾਂ ਦੇ ਸਹਿਯੋਗ ਨਾਲ ਮਹਿੰਦਰ ਸਿੰਘ ਖ਼ਾਲਸਾ, ਮਨਦੀਪ ਸਿੰਘ ਤੇ ਆਕਾਸ਼ਦੀਪ ਸਿੰਘ ਨੂੰ ਬੀਤੀ ਰਾਤ ਰਿਹਾਅ ਕਰਵਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ, "ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਕਾਨੂੰਨੀ ਲੜਾਈ ਲੜੀ ਜਾਂਦੀ ਰਹੇਗੀ।"

ਜਿਕਰਯੋਗ ਹੈ ਕਿ ਮਜ਼ਦੂਰ ਕਾਰਕੁਨ ਨੌਦੀਪ ਕੌਰ ਦੀ ਰਿਹਾਈ ਲਈ ਵੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਵਿਸ਼ੇਸ਼ ਯਤਨ ਕੀਤੇ ਗਏ ਹਨ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜੋ ਨੌਜਵਾਨ 26 ਜਨਵਰੀ ਦੀ ਕਥਿਤ ਹਿੰਸਾ ਦੇ ਸਬੰਧ ਵਿਚ ਗ੍ਰਿਫਤਾਰ ਕੀਤੇ ਗਏ ਸਨ, ਉਹ ਜੇਲ੍ਹ ’ਚੋਂ ਰਿਹਾਅ ਹੋ ਰਹੇ ਹਨ । ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜਿਥੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ ਜ਼ਮਾਨਤਾਂ 'ਤੇ ਰਿਹਾਅ ਕਰਵਾਉਣ ਲਈ ਕੰਮ ਕਰ ਰਹੀ ਹੈ।