ਬਾਘਾਪੁਰਾਣਾ ਦੀ ਆਸ਼ਾ ਨੇ ਪੰਜਾਬ ਸਟੇਟ ਡੀਅਰ ਲਾਟਰੀ ਦਾ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ
ਮਹੀਨਾਵਾਰ ਲਾਟਰੀ ਦੀ ਖੁਸ਼ਨਸੀਬ ਜੇਤੂ ਆਸ਼ਾ ਨੇ ਅੱਜ ਇਥੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ।
Asha Rani
ਚੰਡੀਗੜ੍ਹ : ਪੰਜਾਬ ਸਟੇਟ ਡੀਅਰ 100 ਮਾਸਿਕ ਲਾਟਰੀ ਨੇ ਕਬਾੜ ਦਾ ਕੰਮ ਕਰਨ ਵਾਲੇ ਪਰਿਵਾਰ ਦੀ ਰਾਤੋ ਰਾਤ ਤਕਦੀਰ ਬਦਲ ਦਿੱਤੀ ਹੈ। ਬਾਘਾਪੁਰਾਣਾ ਦੀ ਰਹਿਣ ਵਾਲੀ ਘਰੇਲੂ ਸੁਆਣੀ ਆਸ਼ਾ ਰਾਣੀ ਨੇ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਇਸ ਮਹੀਨਾਵਾਰ ਲਾਟਰੀ ਦੀ ਖੁਸ਼ਨਸੀਬ ਜੇਤੂ ਆਸ਼ਾ ਨੇ ਅੱਜ ਇਥੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ।