ਦਿੱਲੀ ਦੰਗੇ: ਅਦਾਲਤ ਨੇ ਜੇਐਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਵਧੀਕ ਸੈਸ਼ਨ ਜੱਜ ਅਮਿਤਾਭ ਰਾਵਤ ਨੇ ਖਾਲਿਦ ਅਤੇ ਸਰਕਾਰੀ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ 3 ਮਾਰਚ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Activist Umar Khalid denied bail by court



ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੇ ਜੇਐਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਨੂੰ ਫਰਵਰੀ 2020 ਦੇ ਦਿੱਲੀ ਦੰਗਿਆਂ ਨਾਲ ਸਬੰਧਤ ਵੱਡੀ ਸਾਜ਼ਿਸ਼ ਦੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Activist Umar Khalid denied bail by court

ਵਧੀਕ ਸੈਸ਼ਨ ਜੱਜ ਅਮਿਤਾਭ ਰਾਵਤ ਨੇ ਖਾਲਿਦ ਅਤੇ ਸਰਕਾਰੀ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ 3 ਮਾਰਚ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੌਰਾਨ ਦੋਸ਼ੀ ਨੇ ਅਦਾਲਤ ਨੂੰ ਕਿਹਾ ਸੀ ਕਿ ਉਸ ਦੇ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਇਸਤਗਾਸਾ ਪੱਖ ਕੋਲ ਸਬੂਤਾਂ ਦੀ ਘਾਟ ਹੈ।

Umar Khalid

ਫਰਵਰੀ 2020 ਦੇ ਦੰਗਿਆਂ ਦੇ ਸਬੰਧੀ ਖਾਲਿਦ ਅਤੇ ਕਈ ਹੋਰਾਂ ਵਿਰੁੱਧ ਅਤਿਵਾਦ ਵਿਰੋਧੀ ਕਾਨੂੰਨ UAPA ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹਨਾਂ ਦੰਗਿਆਂ ਵਿਚ 53 ਲੋਕ ਮਾਰੇ ਗਏ ਸਨ ਅਤੇ 700 ਤੋਂ ਵੱਧ ਜ਼ਖ਼ਮੀ ਹੋਏ ਸਨ। ਫਰਵਰੀ 2020 ਵਿਚ ਨਾਗਰਿਕਤਾ ਸੋਧ ਕਾਨੂੰਨ  ਅਤੇ ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼  ਦੇ ਵਿਰੋਧ ਦੌਰਾਨ ਹਿੰਸਾ ਭੜਕ ਗਈ ਸੀ।

Umar Khalid

ਖਾਲਿਦ ਤੋਂ ਇਲਾਵਾ ਕਾਰਕੁਨ ਖਾਲਿਦ ਸੈਫੀ, ਜੇਐਨਯੂ ਦੀਆਂਵਿਦਿਆਰਥਣਾਂ ਨਤਾਸ਼ਾ ਨਰਵਾਲ ਅਤੇ ਦੇਵਾਂਗਨਾ ਕਲੀਤਾ, ਜਾਮੀਆ ਤਾਲਮੇਲ ਕਮੇਟੀ ਦੀ ਮੈਂਬਰ ਸਫੂਰਾ ਜ਼ਰਗਰ, ਆਮ ਆਦਮੀ ਪਾਰਟੀ ਦੇ ਸਾਬਕਾ ਨਿਗਮ ਕੌਂਸਲਰ ਤਾਹਿਰ ਹੁਸੈਨ ਅਤੇ ਕਈ ਹੋਰਾਂ ਖ਼ਿਲਾਫ਼ ਵੀ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਸੀ।