CM ਬਣਨ ਤੋਂ ਬਾਅਦ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਭਗਵੰਤ ਮਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੂਬੇ ਵਿਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਰਸਮੀ ਮੁਲਾਕਾਤ ਸੀ।

Punjab CM Bhagwant Mann meets PM Modi



ਨਵੀਂ ਦਿੱਲੀ: ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਖਤਮ ਹੋ ਗਈ ਹੈ।  ਮੀਡੀਆ ਰਿਪੋਰਟਾਂ ਅਨੁਸਾਰ ਹੁਣ ਭਗਵੰਤ ਮਾਨ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਜਾਣਗੇ।


Punjab CM Bhagwant Mann meets PM Modi

ਸੂਬੇ ਵਿਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਰਸਮੀ ਮੁਲਾਕਾਤ ਸੀ। ਭਗਵੰਤ ਮਾਨ ਕੁਝ ਸਮੇਂ ਬਾਅਦ ਮੀਟਿੰਗ ਵਿਚ ਹੋਈ ਚਰਚਾ ਬਾਰੇ ਦੱਸਣਗੇ। ਅੱਜ ਦੀ ਮੀਟਿੰਗ ਵਿਚ ਵੀ ਪੀਐਮ ਮੋਦੀ ਨੇ ਭਰੋਸਾ ਦਿੱਤਾ ਕਿ ਉਹ ਪੰਜਾਬ ਸਰਕਾਰ ਨਾਲ ਸਬੰਧਤ ਮੁੱਦਿਆਂ ਬਾਰੇ ਪੂਰੀ ਮਦਦ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਟਵਿਟਰ ’ਤੇ ਇਸ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ ਗਈ ਹੈ।


Punjab CM Bhagwant Mann meets PM Modi

ਭਗਵੰਤ ਮਾਨ ਨੇ 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ ਸੀ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਉਹ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨਗੇ।