ਭਾਰਤੀ ਦੂਤਾਵਾਸ ਸਾਹਮਣੇ ਪ੍ਰਦਰਸ਼ਨ ਕਰਨ ਦਾ ਮਾਮਲਾ : ਦਿੱਲੀ ਪੁਲਿਸ ਨੇ ਦਰਜ ਕੀਤੀ FIR
ਤਿਰੰਗੇ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਸਪੈਸ਼ਲ ਸੈੱਲ ਨੇ ਕੀਤੀ ਕਾਰਵਾਈ
Representational Image
 		 		ਨਵੀਂ ਦਿੱਲੀ : ਲੰਡਨ 'ਚ ਭਾਰਤੀ ਦੂਤਾਵਾਸ ਦੇ ਸਾਹਮਣੇ ਪ੍ਰਦਰਸ਼ਨ ਅਤੇ ਭਾਰਤੀ ਤਿਰੰਗੇ ਦਾ ਅਪਮਾਨ ਕਰਨ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵਲੋਂ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: MP ਸੀਚੇਵਾਲ ਨੇ ਸਰਕਾਰ ਨੂੰ ਲਿਖੀ ਚਿੱਠੀ, 700 ਵਿਦਿਆਰਥੀਆਂ ਨੂੰ ਕੈਨੇਡਾ ਤੋਂ ਡਿਪੋਰਟ ਨਾ ਕਰਨ ਦੀ ਕੀਤੀ ਅਪੀਲ
ਜ਼ਿਕਰਯੋਗ ਹੈ ਕਿ 19 ਮਾਰਚ ਨੂੰ ਲੰਡਨ ਵਿੱਚ ਕਈ ਸ਼ੱਕੀ ਲੋਕਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਇਸ ਦੇ ਚਲਦੇ ਹੀ ਉਨ੍ਹਾਂ ਵਲੋਂ ਤਿਰੰਗਾ ਉਤਾਰ ਕੇ ਆਪਣਾ ਝੰਡਾ ਲਹਿਰਾਉਣ ਦੀ ਕੋਸ਼ਿਸ਼ ਕੀਤੀ ਗਈ। ਤਾਜ਼ਾ ਜਾਣਕਾਰੀ ਅਨੁਸਾਰ ਵਿਸ਼ੇਸ਼ ਸੈੱਲ ਵੱਲੋਂ ਯੂਏਪੀਏ ਐਕਟ ਅਤੇ ਪੀਡੀਪੀਪੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।