ਕੇਂਦਰ ਸਰਕਾਰ ਨੇ ਸੰਸਦ ਮੈਂਬਰਾਂ ਦੀਆਂ ਤਨਖਾਹਾਂ ਤੇ ਪੈਨਸ਼ਨਾਂ ਨੂੰ ਕੀਤਾ ਨੋਟੀਫ਼ਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੰਸਦ ਮੈਂਬਰਾਂ ਦੀ ਤਨਖਾਹ ’ਚ 24 ਫ਼ੀ ਸਦੀ ਵਧ ਕੇ 1.24 ਲੱਖ ਪ੍ਰਤੀ ਮਹੀਨਾ ਹੋਈ

Central government notifies salaries and pensions of MPs

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸੋਮਵਾਰ ਨੂੰ ਲਾਗਤ ਮਹਿੰਗਾਈ ਸੂਚਕ ਅੰਕ ਦੇ ਆਧਾਰ ’ਤੇ ਸੰਸਦ ਮੈਂਬਰਾਂ ਦੀ ਤਨਖਾਹ ’ਚ 24 ਫ਼ੀ ਸਦੀ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ। ਸੰਸਦੀ ਮਾਮਲਿਆਂ ਦੇ ਮੰਤਰਾਲੇ ਵਲੋਂ ਜਾਰੀ ਨੋਟੀਫਿਕੇਸ਼ਨ ’ਚ ਮੌਜੂਦਾ ਮੈਂਬਰਾਂ ਲਈ ਰੋਜ਼ਾਨਾ ਭੱਤੇ ਅਤੇ ਸਾਬਕਾ ਮੈਂਬਰਾਂ ਲਈ ਪੰਜ ਸਾਲ ਤੋਂ ਵੱਧ ਸੇਵਾ ਦੇ ਹਰ ਸਾਲ ਲਈ ਪੈਨਸ਼ਨ ਅਤੇ ਵਾਧੂ ਪੈਨਸ਼ਨ ’ਚ ਵੀ ਵਾਧਾ ਕੀਤਾ ਗਿਆ ਹੈ।

ਸੰਸਦ ਮੈਂਬਰ ਨੂੰ ਹੁਣ ਤਨਖਾਹ ਵਜੋਂ 1.24 ਲੱਖ ਰੁਪਏ ਪ੍ਰਤੀ ਮਹੀਨਾ ਮਿਲਣਗੇ ਜੋ ਪਹਿਲਾਂ ਉਨ੍ਹਾਂ ਨੂੰ 1 ਲੱਖ ਰੁਪਏ ਪ੍ਰਤੀ ਮਹੀਨਾ ਮਿਲਦਾ ਸੀ। ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਰੋਜ਼ਾਨਾ ਭੱਤਾ ਵੀ 2,000 ਰੁਪਏ ਤੋਂ ਵਧਾ ਕੇ 2,500 ਰੁਪਏ ਕਰ ਦਿਤਾ ਗਿਆ ਹੈ।

ਸਾਬਕਾ ਸੰਸਦ ਮੈਂਬਰਾਂ ਦੀ ਪੈਨਸ਼ਨ 25,000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 31,000 ਰੁਪਏ ਪ੍ਰਤੀ ਮਹੀਨਾ ਕਰ ਦਿਤੀ ਗਈ ਹੈ। ਪੰਜ ਸਾਲ ਤੋਂ ਵੱਧ ਸੇਵਾ ਦੇ ਹਰ ਸਾਲ ਲਈ ਵਾਧੂ ਪੈਨਸ਼ਨ 2,000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 2,500 ਰੁਪਏ ਪ੍ਰਤੀ ਮਹੀਨਾ ਕਰ ਦਿਤੀ ਗਈ ਹੈ।

ਤਨਖਾਹ ’ਚ ਵਾਧੇ ਨੂੰ ਆਮਦਨ ਟੈਕਸ ਐਕਟ 1961 ’ਚ ਨਿਰਧਾਰਤ ਲਾਗਤ ਮਹਿੰਗਾਈ ਸੂਚਕ ਅੰਕ ਦੇ ਅਧਾਰ ’ਤੇ ਸੰਸਦ ਮੈਂਬਰਾਂ ਦੀ ਤਨਖਾਹ, ਭੱਤੇ ਅਤੇ ਪੈਨਸ਼ਨ ਐਕਟ ਤਹਿਤ ਦਿਤੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਨੋਟੀਫਾਈ ਕੀਤਾ ਗਿਆ ਹੈ।