Corona Virus : ਸਾਊਦੀ ਅਰਬ ‘ਚ ਕਰੋਨਾ ਨਾਲ 11 ਭਾਰਤੀਆਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੂਰੀ ਦੁਨੀਆਂ ਵਿਚੋਂ 1 ਲੱਖ 90 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 27 ਲੱਖ ਤੋਂ ਵੀ ਜ਼ਿਆਦਾ ਲੋਕ ਇਸ ਦੇ ਪ੍ਰਭਾਵ ਵਿਚ ਆ ਚੁੱਕੇ ਹਨ।

coronavirus

ਰਿਆਦ : ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕਰੋਨਾ ਦਾ ਚੱਕਰ ਹੁਣ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਇਸ ਭਿਆਨਕ ਮਹਾਂਮਾਰੀ ਕਾਰਨ ਹੁਣ ਤੱਕ ਕਈ ਲੋਕ ਆਪਣਿਆਂ ਨੂੰ ਗੁਆ ਚੁੱਕੇ ਹਨ। ਇਸੇ ਤਹਿਤ ਹੁਣ ਤਾਜਾ ਖਬਰ ਸਾਊਦੀ ਅਰਬ ਤੋਂ ਆ ਰਹੀ ਹੈ ਜਿੱਥੇ ਸਾਊਦੀ ਅਰਬ ਵਿਚ ਰਹਿੰਦੇ 11 ਭਾਰਤੀਆਂ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ ਹੈ।

ਭਾਰਤ ਦੇ ਦੂਤਾਵਾਸ ਕੋਲੋਂ ਮਿਲੀ ਜਾਣਕਾਰੀ ਅਨੁਸਾਰ 11 ਭਾਰਤੀਆਂ ਜਿਨ੍ਹਾਂ ਵਿਚ ਮਦੀਨਾਂ ਤੋਂ 4, ਮੱਕਾ ਤੋਂ 3, ਜੇਦਾਹ 2, ਅਤੇ ਰਿਆਦ-ਦੰਮ ਤੋਂ ਇਕ-ਇਕ ਵਿਅਕਤੀ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ ਹੈ। ਦੱਸ ਦੱਈਏ ਕਿ ਸਾਊਦੀ ਅਰਬ ਵਿਚ ਭਾਰਤੀ ਦੂਤਵਾਸ ਨੇ ਦੱਸਿਆ ਕਿ ਭਾਰਤ ਵਿਚ ਕਰੋਨਾ ਵਾਇਰਸ ਦੇ ਕਾਰਨ ਲਗਾਏ ਗਏ ਲੌਕਡਾਊਨ ਕਾਰਨ ਭਾਰਤ ਨੂੰ ਜਾਣ ਵਾਲੀਆਂ ਸਾਰੀਆਂ ਫਲਾਈਟਾਂ ਬੰਦ ਹਨ

ਇਸ ਕਰਕੇ ਅਜਿਹੇ ਸਮੇਂ ਵਿਚ ਭਾਰਤੀਆਂ ਨੂੰ ਕੱਢਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਦੁਨੀਆਂ ਦੇ ਵੱਡੇ-ਵੱਡੇ ਵਿਗਿਆਨੀਆਂ ਦੇ ਵੱਲੋਂ ਕਰੋਨਾ ਵਾਇਰਸ ਨੂੰ ਰੋਕਣ ਦੇ ਲਈ ਦਵਾਈ ਤਿਆਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਇਸ ਵਾਇਰਸ ਦੀ ਕੋਈ ਦਵਾਈ ਤਿਆਰ ਹੋ ਕੇ ਸਾਹਮਣੇ ਨਹੀਂ ਆਈ ਹੈ।

ਹੁਣ ਤੱਕ ਇਸ ਖਤਰਨਾਕ ਵਾਇਰਸ ਦੇ ਕਾਰਨ ਪੂਰੀ ਦੁਨੀਆਂ ਵਿਚੋਂ 1 ਲੱਖ 90 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 27 ਲੱਖ ਤੋਂ ਵੀ ਜ਼ਿਆਦਾ ਲੋਕ ਇਸ ਦੇ ਪ੍ਰਭਾਵ ਵਿਚ ਆ ਚੁੱਕੇ ਹਨ। ਇਸ ਦੇ ਨਾਲ ਹੀ ਥੋੜੀ ਰਾਹਤ ਦੀ ਖਬਰ ਇਹ ਵੀ ਹੈ ਕਿ ਹੁਣ ਤੱਕ 745,905 ਤੋਂ ਜ਼ਿਆਦਾ ਲੋਕਾਂ ਨੇ ਇਸ ਮਹਾਂਮਾਰੀ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।