ਪ੍ਰਵਾਸੀ ਮਜ਼ਦੂਰਾਂ ਨੂੰ ਰਾਹਤ ਦਿਤੀ ਜਾਵੇ : ਰਾਹੁਲ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਤਾਲਾਬੰਦੀ ਕਾਰਨ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਫਸੇ ਪ੍ਰਵਾਸੀ
ਨਵੀਂ ਦਿੱਲੀ, 23 ਅਪ੍ਰੈਲ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਤਾਲਾਬੰਦੀ ਕਾਰਨ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਰਾਹਤ ਦੇਣ ਦੀ ਪੈਰਵੀ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਸ ਕੰਮ ਨੂੰ ਪਹਿਲ ਦੇਣੀ ਚਾਹੀਦੀ ਹੈ। ਪਾਰਟੀ ਦੇ ਮੁੱਖ ਸਕੱਤਰ ਰਣਦੀਪ ਸੁਰਜੇਵਾਲਾ ਨੇ ਦਸਿਆ ਕਿ ਕਾਂਗਰਸ ਕਾਰਜਕਾਰਣੀ ਦੀ ਬੈਠਕ ਵਿਚ ਰਾਹੁਲ ਨੇ ਇਕ ਵਾਰ ਫਿਰ ਕਿਹਾ ਕਿ ਤਾਲਾਬੰਦੀ 'ਪੌਜ਼ ਬਟਨ' ਵਾਂਗ ਹੈ
ਅਤੇ ਕੋਰੋਨਾ ਮੁਕਤ ਇਲਾਕਿਆਂ ਵਿਚ ਕਾਰੋਬਾਰੀ ਗਤੀਵਿਧੀਆਂ ਦੀ ਸ਼ੁਰੂਆਤ ਕਰਨ ਦੀ ਲੋੜ ਹੈ। ਪ੍ਰਿਯੰਕਾ ਗਾਂਧੀ ਨੇ ਕਿਹਾ, 'ਕੋਰੋਨਾ ਵਾਇਰਸ ਨਾਲ ਲੜਾਈ ਵਿਚ ਹਮਦਰਦੀ ਅਹਿਮ ਹੈ ਅਤੇ ਪੀੜਤ ਪ੍ਰਤੀ ਦੁਸ਼ਮਣੀ ਵਾਲਾ ਭਾਵ ਨਹੀਂ ਹੋਣਾ ਚਾਹੀਦਾ।' ਉਨ੍ਹਾਂ ਕਿਹਾ ਕਿ ਸਮਾਂ ਬੀਤਣ ਨਾਲ ਹੀ ਸਾਨੂੰ ਜ਼ਰੂਰੀ ਜਾਂਚ ਅਤੇ ਅਹਿਤਿਆਤ ਵਰਤਣ ਮਗਰੋਂ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਮੁੜਨ ਦੀ ਇਜਾਜ਼ਤ ਦੇਣੀ ਪਵੇਗੀ। ( ਏਜੰਸੀ)