CBI ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ’ਚ FIR ਦਰਜ ਕੀਤੀ
ਸੀਬੀਆਈ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖ਼ਿਲਾਫ ਮਾਮਲਾ ਦਰਜ ਕੀਤਾ ਹੈ।
Anil Deshmukh
ਮੁੰਬਈ: ਸੀਬੀਆਈ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਇਹ ਐਫਆਈਆਰ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਦੇ ਸੰਬੰਧ ਵਿਚ ਦਰਜ ਕੀਤੀ ਗਈ ਹੈ। ਇਸ ਮਾਮਲੇ ਵਿਚ ਸੀਬੀਆਈ ਵਲੋਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਮੁੰਬਈ ਪੁਲਿਸ ਕਮਿਸ਼ਨ ਦੇ ਅਹੁਦੇ ਤੋਂ ਹਟਣ ਤੋਂ ਬਾਅਦ ਪਰਮਬੀਰ ਸਿੰਘ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਅਨਿਲ ਦੇਸ਼ਮੁਖ ਨੇ ਵਾਜੇ ਸਮੇਤ ਕਈ ਪੁਲਿਸ ਅਧਿਕਾਰੀਆਂ ਨੂੰ ਹਰ ਮਹੀਨੇ 100 ਕਰੋੜ ਰੁਪਏ ਦੀ ਵਸੂਲੀ ਦਾ ਨਿਰਦੇਸ਼ ਦਿੱਤਾ ਸੀ। ਹਾਲਾਂਕਿ ਅਨਿਲ ਦੇਸ਼ਮੁਖ ਨੇ ਇਹਨਾਂ ਦੋਸ਼ਾਂ ਨੂੰ ਖਾਰਜ ਕੀਤਾ ਹੈ। ਸ਼ੁਰੂਆਤੀ ਜਾਂਚ ਦੇ ਆਦੇਸ਼ ਤੋਂ ਬਾਅਦ ਅਨਿਲ ਦੇਸ਼ਮੁਖ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।