ਦੁਕਾਨਾਂ ਬੰਦ ਹੋਣ ਕਰਕੇ ਨਹੀਂ ਮਿਲੀ ਸ਼ਰਾਬ 'ਤੇ ਲੋਕਾਂ ਨੇ ਪੀ ਲਿਆ ਹੈਂਡ ਸੈਨੀਟਾਈਜ਼ਰ, 7 ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਕ ਦਿਨ 'ਚ ਦੋ ਲੱਖ, 19 ਹਜ਼ਾਰ, 838 ਲੋਕ ਠੀਕ ਵੀ ਹੋਏ ਹਨ।

Hand sanitizer

ਮੁੰਬਈ: ਮਹਾਰਾਸ਼ਟਰ ਦੇ ਯਵਤਮਾਲ ਦੀ ਵਾਨੀ 'ਚ ਹੈਂਡ ਸੈਨੀਟਾਈਜ਼ਰ ਪੀਣ ਨਾਲ ਸੱਤ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਪਤਾ ਲੱਗਾ ਹੈ ਕਿ ਸ਼ਰਾਬ ਦੀਆਂ ਦੁਕਾਨਾਂ ਬੰਦ ਹੋਣ ਕਰਕੇ ਇਨ੍ਹਾਂ ਲੋਕਾਂ ਨੂੰ ਸ਼ਰਾਬ ਨਹੀਂ ਮਿਲ ਸਕੀ, ਜਿਸ ਕਾਰਨ ਉਨ੍ਹਾਂ ਨੇ ਹੈਂਡ ਸੈਨੀਟਾਈਜ਼ਰ ਪੀ ਲਿਆ। ਪੁਲਿਸ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।  

ਦੱਸਿਆ ਜਾ ਰਿਹਾ ਹੈ ਕਿ ਸਾਰੇ ਲੋਕ ਮਜ਼ਦੂਰ ਸੀ। ਉਨ੍ਹਾਂ ਹੈਂਡ ਸੈਨੀਟਾਈਜ਼ਰ ਪੀਤਾ ਕਿਉਂਕਿ ਉਨ੍ਹਾਂ ਨੂੰ ਸ਼ਰਾਬ ਨਹੀਂ ਮਿਲ ਰਹੀ ਸੀ। ਗੌਰਤਲਬ ਹੈ ਕਿ ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 3,46,786 ਨਵੇਂ ਮਾਮਲੇ ਸਾਹਮਣੇ ਆਏ ਹਨ। ਜੋ ਇਕ ਦਿਨ 'ਚ ਸਭ ਤੋਂ ਜ਼ਿਆਦਾ ਹਨ। ਇਸ ਦੌਰਾਨ 2,624 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਦੇਸ਼ 'ਚ ਹੁਣ ਐਕਟਿਵ ਕੇਸ ਵਧ ਕੇ 25,52,940 ਹੋ ਗਏ ਹਨ। ਇਕ ਦਿਨ 'ਚ ਦੋ ਲੱਖ, 19 ਹਜ਼ਾਰ, 838 ਲੋਕ ਠੀਕ ਵੀ ਹੋਏ ਹਨ।