ਕਿਸਾਨਾਂ ਦੇ ਸਮਰਥਨ 'ਚ ਸੱਤਿਆਪਾਲ ਮਲਿਕ, ਕਿਹਾ ਗ਼ਲਤ ਰਾਹ 'ਤੇ ਹਨ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਨ੍ਹਾਂ ਨੂੰ ਕਿਸਾਨਾਂ ਉੱਤੇ ਦਬਾਅ ਪਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।

Satya pal malik

ਨਵੀਂ ਦਿੱਲੀ: ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਇੱਕ ਵਾਰ ਫਿਰ ਤੋਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਦਾ ਸਮਰਥਨ ਕੀਤਾ ਹੈ। ਮਲਿਕ ਪਿਛਲੇ ਦਿਨੀਂ ਕਈ ਵਾਰ ਖੁੱਲ੍ਹ ਕੇ ਕਿਸਾਨ ਅੰਦੋਲਨ ਲਈ ਆਪਣਾ ਸਮਰਥਨ ਜਾਹਰ ਕਰ ਚੁੱਕੇ ਹਨ। ਹਰਿਆਣਾ ਦੇ ਸੁਤੰਤਰ ਵਿਧਾਇਕ ਸੋਮਬੀਰ ਸੰਗਵਾਨ ਨੂੰ ਲਿਖੇ ਇੱਕ ਪੱਤਰ ਵਿੱਚ,  ਸੱਤਿਆਪਾਲ  ਮਲਿਕ ਨੇ ਕਿਹਾ ਹੈ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਹ ਕਹਿਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਗਲਤ ਰਾਹ ਉੱਤੇ ਹਨ ਅਤੇ ਉਨ੍ਹਾਂ ਨੂੰ ਕਿਸਾਨਾਂ ਉੱਤੇ ਦਬਾਅ ਪਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।

ਸੋਮਬੀਰ ਸੰਗਵਾਨ ਜਿਨ੍ਹਾਂ ਨੇ ਕਿਸਾਨੀ ਅੰਦੋਲਨ 'ਤੇ ਭਾਜਪਾ-ਜੇਜੇਪੀ ਹਰਿਆਣਾ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਸੀ, ਨੇ ਪਹਿਲਾਂ ਇਸ ਮੁੱਦੇ' 'ਤੇ ਸੱਤਿਆਪਾਲ ਮਲਿਕ ਨੂੰ ਇਕ ਪੱਤਰ ਲਿਖਿਆ ਸੀ। ਪੱਤਰ ਦੇ ਜਵਾਬ ਵਿਚ ਮਲਿਕ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਕਿਹਾ ਸੀ ਕਿ ਦਿੱਲੀ ਤੋਂ ਕਿਸਾਨਾਂ ਨੂੰ ਖਾਲੀ ਹੱਥ ਨਹੀਂ ਭੇਜਿਆ ਜਾਣਾ ਚਾਹੀਦਾ। 

ਰਾਜਪਾਲ ਮਲਿਕ ਨੇ ਪੱਤਰ ਵਿਚ ਕਿਹਾ, "ਕਿਸਾਨ ਅੰਦੋਲਨ ਦੇ ਮੁੱਦੇ 'ਤੇ ਮੈਂ ਮਾਨਯੋਗ ਪ੍ਰਧਾਨ ਮੰਤਰੀ ਅਤੇ ਮਾਨਯੋਗ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਸੁਝਾਅ ਦਿੱਤਾ ਕਿ ਕਿਸਾਨਾਂ ਨਾਲ ਇਨਸਾਫ ਕਰਦਿਆਂ ਉਨ੍ਹਾਂ ਦੀਆਂ ਜੀਨੂ ਮੰਗਾਂ ਮੰਨ ਜਾਣ।" ਮੈਂ ਮੀਟਿੰਗ ਵਿੱਚ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਨਹੀਂ ਦਿੱਤਾ ਜਾਵੇਗਾ। ਕੇਂਦਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਇਹ ਭਵਿੱਖ ਵਿੱਚ ਵੀ ਜਾਰੀ ਰਹੇ ਮੇਰੇ ਕੋਲੋਂ ਜੋ ਵੀ ਸੰਭਵ ਹੋਇਆ ਮੈਂ ਕਰਾਂਗਾ। '