Nitin Gadkari Faints : ਸਟੇਜ 'ਤੇ ਬੇਹੋਸ਼ ਹੋ ਕੇ ਡਿੱਗੇ ਕੇਂਦਰੀ ਮੰਤਰੀ ਨਿਤਿਨ ਗਡਕਰੀ ,ਜਾਣੋ ਫਿਰ ਕੀ ਹੋਇਆ ---

ਏਜੰਸੀ

ਖ਼ਬਰਾਂ, ਰਾਸ਼ਟਰੀ

ਆਲੇ-ਦੁਆਲੇ ਦੇ ਲੋਕਾਂ ਨੇ ਉਨ੍ਹਾਂ ਦੀ ਮਦਦ ਕੀਤੀ ਅਤੇ ਤੁਰੰਤ ਇਲਾਜ ਲੈ ਗਏ

Nitin Gadkari

 Nitin Gadkari Faints: ਮਹਾਰਾਸ਼ਟਰ ਦੇ ਯਵਤਮਾਲ 'ਚ ਭਾਸ਼ਣ ਦਿੰਦੇ ਹੋਏ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਚਾਨਕ ਸਟੇਜ ਤੋਂ ਡਿੱਗ ਗਏ। ਸਟੇਜ 'ਤੇ ਮੌਜੂਦ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਚੁੱਕਿਆ ਅਤੇ ਇਲਾਜ ਲਈ ਹਸਪਤਾਲ ਲੈ ਗਏ। ਦਰਅਸਲ 'ਚ ਗਡਕਰੀ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਲਈ ਯਵਤਮਾਲ ਦੇ ਪੁਸਦ ਪਹੁੰਚੇ ਸਨ। ਜਦੋਂ ਉਹ ਸਟੇਜ 'ਤੇ ਬੋਲ ਰਹੇ ਸੀ ਤਾਂ ਉਹ ਅਚਾਨਕ ਬੇਹੋਸ਼ ਹੋ ਗਏ, ਜਿਸ ਤੋਂ ਬਾਅਦ ਆਲੇ-ਦੁਆਲੇ ਦੇ ਲੋਕਾਂ ਨੇ ਉਨ੍ਹਾਂ ਦੀ ਮਦਦ ਕੀਤੀ ਅਤੇ ਤੁਰੰਤ ਇਲਾਜ ਲੈ ਗਏ।

ਹਾਲਾਂਕਿ, ਕੁਝ ਸਮੇਂ ਬਾਅਦ ਨਿਤਿਨ ਗਡਕਰੀ ਨੇ ਐਕਸ 'ਤੇ ਪੋਸਟ ਕੀਤਾ ਕਿ ਉਨ੍ਹਾਂ ਨੂੰ ਗਰਮੀ ਕਾਰਨ ਅਸਹਿਜ ਮਹਿਸੂਸ ਹੋਇਆ ਸੀ ਪਰ ਹੁਣ ਉਹ ਪੂਰੀ ਤਰ੍ਹਾਂ ਤੰਦਰੁਸਤ ਮਹਿਸੂਸ ਕਰ ਰਹੇ ਹਨ। ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਗਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਹਨ। ਨਾਗਪੁਰ ਸੀਟ 'ਤੇ ਪਹਿਲੇ ਪੜਾਅ 'ਚ ਵੋਟਿੰਗ ਹੋਈ ਹੈ। ਇੱਥੇ ਗਡਕਰੀ ਦਾ ਸਾਹਮਣਾ ਕਾਂਗਰਸ ਦੇ ਵਿਕਾਸ ਠਾਕਰੇ ਨਾਲ ਹੈ। ਨਿਤਿਨ ਗਡਕਰੀ ਇੱਥੋਂ ਤੀਜੀ ਵਾਰ ਚੋਣ ਲੜ ਰਹੇ ਹਨ।

ਪਹਿਲਾਂ ਵੀ ਵਿਗੜ ਚੁੱਕੀ ਹੈ ਸਿਹਤ

  
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਗਡਕਰੀ ਦੀ ਸਿਹਤ ਅਚਾਨਕ ਵਿਗੜ ਗਈ ਹੈ। 2018 'ਚ ਵੀ ਮਹਾਰਾਸ਼ਟਰ ਦੇ ਅਹਿਮਦਨਗਰ 'ਚ ਇਕ ਪ੍ਰੋਗਰਾਮ ਦੌਰਾਨ ਉਹ ਸਟੇਜ 'ਤੇ ਅਚਾਨਕ ਬੇਹੋਸ਼ ਹੋ ਗਏ ਸਨ। ਇਸ ਦੌਰਾਨ ਮਹਾਰਾਸ਼ਟਰ ਦੇ ਤਤਕਾਲੀ ਰਾਜਪਾਲ ਵਿਦਿਆਸਾਗਰ ਰਾਓ ਉਨ੍ਹਾਂ ਨਾਲ ਮੌਜੂਦ ਸਨ। ਰਾਜਪਾਲ ਨੇ ਖੁਦ ਉਨ੍ਹਾਂ ਨੂੰ ਸਟੇਜ 'ਤੇ ਸੰਭਾਲਿਆ।

ਉਦੋਂ ਦੱਸਿਆ ਗਿਆ ਸੀ ਕਿ ਸ਼ੂਗਰ ਦਾ ਲੇਵਲ ਘੱਟ ਹੋਣ ਕਾਰਨ ਗਡਕਰੀ ਨੂੰ ਚੱਕਰ ਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਪਾਣੀ ਪਿਲਾਇਆ ਗਿਆ। ਇਸ ਤੋਂ ਪਹਿਲਾਂ ਵੀ ਇਕ ਰੈਲੀ ਦੌਰਾਨ ਉਨ੍ਹਾਂ ਦੀ ਸਿਹਤ ਖਰਾਬ ਹੋਣ ਦੀ ਖ਼ਬਰ ਆਈ ਸੀ। ਤੁਹਾਨੂੰ ਦੱਸ ਦੇਈਏ ਕਿ ਨਿਤਿਨ ਗਡਕਰੀ ਨੇ ਵਜ਼ਨ ਘਟਾਉਣ ਲਈ ਆਪਣਾ ਆਪਰੇਸ਼ਨ ਕਰਵਾਇਆ ਹੈ।

 ਤੀਜੀ ਵਾਰ ਨਾਗਪੁਰ ਤੋਂ ਚੋਣ ਲੜ ਰਹੇ ਹਨ ਨਿਤਿਨ ਗਡਕਰੀ 

ਨਾਗਪੁਰ ਕਿਸੇ ਸਮੇਂ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਸੀ। ਇੱਥੋਂ ਹੁਣ ਤੱਕ ਕਾਂਗਰਸ ਨੇ ਕੁੱਲ 12 ਚੋਣਾਂ ਜਿੱਤੀਆਂ ਹਨ ਪਰ 2014 ਦੀਆਂ ਚੋਣਾਂ ਵਿੱਚ ਭਾਜਪਾ ਨੇ ਨਿਤਿਨ ਗਡਕਰੀ ਨੂੰ ਮੈਦਾਨ ਵਿੱਚ ਉਤਾਰਿਆ ਅਤੇ ਉਨ੍ਹਾਂ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਉਸ ਤੋਂ ਬਾਅਦ ਉਹ ਦੋ ਲੱਖ ਤੋਂ ਵੱਧ ਵੋਟਾਂ ਨਾਲ ਚੋਣ ਜਿੱਤਦੇ ਰਹੇ ਹਨ। ਨਾਗਪੁਰ ਵਿਧਾਨ ਸਭਾ ਦੀਆਂ 6 'ਚੋਂ 4 ਸੀਟਾਂ 'ਤੇ ਭਾਜਪਾ ਦਾ ਕਬਜ਼ਾ ਹੈ।