ਪਹਿਲਗਾਮ ਹਮਲੇ ਤੋਂ ਬਾਅਦ ਐਕਸ਼ਨ ਮੋਡ 'ਚ ਭਾਰਤ ਸਰਕਾਰ, ਅਮਿਤ ਸ਼ਾਹ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਵੀ ਰਹੇ ਮੌਜੂਦ
Amit Shah meets President Droupadi Murmu
Amit Shah meets President Droupadi Murmu: ਪਹਿਲਗਾਮ ਹਮਲੇ ਤੋਂ ਬਾਅਦ, ਭਾਰਤ ਸਰਕਾਰ ਐਕਸ਼ਨ ਮੋਡ ਵਿੱਚ ਹੈ। ਇਸ ਸਬੰਧ ਵਿੱਚ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਵੀ ਮੌਜੂਦ ਰਹੇ।
ਦੱਸ ਦੇਈਏ ਕਿ ਮੰਗਲਵਾਰ ਨੂੰ ਅਤਿਵਾਦੀਆਂ ਨੇ ਪਹਿਲਗਾਮ ਵਿੱਚ ਮਾਸੂਮ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ ਵਿੱਚ 28 ਲੋਕ ਮਾਰੇ ਗਏ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮਾਸੂਮ ਸੈਲਾਨੀ ਸਨ ਜਿਨ੍ਹਾਂ ਵਿੱਚ ਕੁਝ ਵਿਦੇਸ਼ੀ ਵੀ ਸ਼ਾਮਲ ਸਨ।