ਪਹਿਲਗਾਮ ਅਤਿਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਲਈ ਅਸਾਮ ਸਰਕਾਰ ਦਾ ਵੱਡਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਰਕਾਰ ਨੇ ਮ੍ਰਿਤਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਕੀਤੀਆਂ ਕੁਰਬਾਨੀਆਂ ਦੇ ਸਤਿਕਾਰ ਵਜੋਂ ਇਹ ਛੋਟੀ ਜਿਹੀ ਰਕਮ ਦੇਣ ਦਾ ਫੈਸਲਾ ਕੀਤਾ

Assam government makes big announcement for those killed in Pahalgam terror attack

ਗੁਹਾਟੀ: ਅਸਾਮ ਸਰਕਾਰ ਨੇ ਵੀਰਵਾਰ ਨੂੰ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਸਾਰੇ 26 ਲੋਕਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ। ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਅਸਾਮ ਲੰਬੇ ਸਮੇਂ ਤੋਂ ਬਗਾਵਤ ਨਾਲ ਜੂਝ ਰਿਹਾ ਹੈ ਅਤੇ "ਅਸੀਂ ਪਰਿਵਾਰਾਂ ਦੇ ਦਰਦ ਨੂੰ ਸਮਝ ਸਕਦੇ ਹਾਂ।"

ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼ਰਮਾ ਨੇ ਕਿਹਾ, "ਸਾਡੀ ਸਰਕਾਰ ਨੇ ਮ੍ਰਿਤਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਕੀਤੀਆਂ ਕੁਰਬਾਨੀਆਂ ਦੇ ਸਤਿਕਾਰ ਵਜੋਂ ਇਹ ਛੋਟੀ ਜਿਹੀ ਰਕਮ ਦੇਣ ਦਾ ਫੈਸਲਾ ਕੀਤਾ ਹੈ।" ਸ਼ਰਮਾ ਨੇ ਕਿਹਾ ਕਿ ਬੰਗਲਾਦੇਸ਼ ਨਾਲ ਲੱਗਦੀ ਸੂਬੇ ਦੀ ਸਰਹੱਦ 'ਤੇ ਵੀ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹ।

ਉਨ੍ਹਾਂ ਕਿਹਾ, "ਅਸੀਂ ਬੰਗਲਾਦੇਸ਼ ਬਾਰੇ ਚਿੰਤਤ ਹਾਂ। ਬੰਗਲਾਦੇਸ਼ ਅਤੇ ਪਾਕਿਸਤਾਨ ਵਿਚਕਾਰ ਨੇੜਤਾ ਵਧ ਰਹੀ ਹੈ। ਅਸੀਂ ਆਪਣੀਆਂ ਸੁਰੱਖਿਆ ਏਜੰਸੀਆਂ ਨੂੰ ਸੁਚੇਤ ਰਹਿਣ ਅਤੇ ਨਜ਼ਰ ਰੱਖਣ ਲਈ ਕਿਹਾ ਹੈ।"