Coronavirus: AIIMS ਦੇ ਮੈਡੀਸਨ ਵਿਭਾਗ ਦੇ ਸਾਬਕਾ ਮੁਖੀ ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਵਾਇਰਸ ਦੀ ਚਪੇਟ ਵਿਚ ਆਉਣ ਕਾਰਨ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਦੇ ਇਕ ਡਾਕਟਰ ਦੀ ਮੌਤ ਹੋ ਗਈ ਹੈ।

Photo

ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਚਪੇਟ ਵਿਚ ਆਉਣ ਕਾਰਨ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਦੇ ਇਕ ਡਾਕਟਰ ਦੀ ਮੌਤ ਹੋ ਗਈ ਹੈ। ਮੈਡੀਸਨ ਵਿਭਾਗ ਦੇ ਮੁਖੀ ਪ੍ਰੋਫੈਸਰ ਜਤਿੰਦਰ ਨਾਥ ਪਾਂਡੇ ਦੀ ਮੌਤ ਕੋਰੋਨਾ ਵਾਇਰਸ ਸੰਕਰਮਣ ਕਾਰਨ ਹੋਈ।

ਇਸ ਸਮੇਂ ਉਹ ਸੀਤਾ ਰਾਮ ਭਾਰਤੀਆ ਇੰਸਟੀਚਿਊਟ ਆਫ ਸਾਇੰਸ ਐਂਡ ਰਿਸਰਚ ਨਵੀਂ ਦਿੱਲੀ ਵਿਖੇ ਸੀਨੀਅਰ ਸਲਾਹਕਾਰ ਵਜੋਂ ਕੰਮ ਕਰ ਰਹੇ ਸਨ। ਉਹ ਇਸੇ ਹਫ਼ਤੇ ਕੋਰੋਨਾ ਸੰਕਰਮਿਤ ਪਾਏ ਗਏ ਸਨ। ਉਹਨਾਂ ਦੀ ਉਮਰ 79 ਸਾਲ ਸੀ।

ਏਮਜ਼ ਦੇ ਨਿਰਦੇਸ਼ਕ ਡਾਕਟਰ ਰਣਦੀਪ ਗੁਲੇਰੀਆ ਨੇ ਦੱਸਿਆ ਕਿ ਡਾਕਟਰ ਪਾਂਡੇ ਅਤੇ ਉਹਨਾਂ ਦੀ ਪਤਨੀ ਵਿਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਸੰਕਰਮਣ ਦੀ ਪੁਸ਼ਟੀ ਹੋਈ ਸੀ। ਉਹਨਾਂ ਵਿਚ ਸੰਕਰਮਣ ਦੇ ਲੱਛਣ ਕਾਫੀ ਘੱਟ ਸੀ, ਇਸ ਲਈ ਉਹਨਾਂ ਨੇ ਘਰ ਵਿਚ ਹੀ ਆਈਸੋਲੇਸ਼ਨ ਵਿਚ ਰਹਿਣ ਦਾ ਫੈਸਲਾ ਕੀਤਾ ਸੀ।

ਡਾਕਟਰ ਗੁਲੇਰੀਆ ਨੇ ਦੱਸਿਆ ਕਿ ਸ਼ਨੀਵਾਰ ਨੂੰ ਉਹਨਾਂ ਦੀ ਪਤਨੀ ਨੂੰ ਏਮਜ਼ ਲਿਆਂਦਾ ਗਿਆ। ਉਹਨਾਂ ਕਿਹਾ, 'ਅਸੀਂ ਲਗਾਤਾਰ ਉਹਨਾਂ ਦੀ ਸੰਭਾਲ ਕਰ ਰਹੇ ਸੀ ਤੇ ਉਹਨਾਂ ਦੀ ਹਾਲਤ ਸੁਧਰ ਰਹੀ ਹੈ। ਕੱਲ ਉਹਨਾਂ ਨੇ ਰਾਤ ਸਮੇਂ ਖਾਣਾ ਖਾਧਾ ਅਤੇ ਸੋਣ ਚਲੇ ਗਏ। ਨੀਂਦ ਵਿਚ ਉਹਨਾਂ ਨੇ ਆਖਰੀ ਸਾਹ ਲਏ।