ਭਾਰਤ ’ਚ ਕੋਰੋਨਾ ਟੀਕਾ ਤਿਆਰ ਹੋਣ ਲਈ ਲਗ ਸਕਦੈ ਇਕ ਸਾਲ ਤੋਂ ਵੱਧ ਦਾ ਸਮਾਂ : ਮਾਹਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੂਰੀ ਦੁਨੀਆਂ ਕੋਰੋਨਾ ਵਾਇਰਸ (ਕੋਵਿਡ-19) ਨਾਲ ਜੂਝ ਰਹੀ ਹੈ। ਇਸ ਦੇ ਨਾਲ ਹੀ ਇਸ ਬੀਮਾਰੀ ’ਤੇ ਕਾਬੂ ਪਾਉਣ ਲਈ ਬਹੁਤ ਸਾਰੇ

File Photo

ਨਵੀਂ ਦਿੱਲੀ, 23 ਮਈ: ਪੂਰੀ ਦੁਨੀਆਂ ਕੋਰੋਨਾ ਵਾਇਰਸ (ਕੋਵਿਡ-19) ਨਾਲ ਜੂਝ ਰਹੀ ਹੈ। ਇਸ ਦੇ ਨਾਲ ਹੀ ਇਸ ਬੀਮਾਰੀ ’ਤੇ ਕਾਬੂ ਪਾਉਣ ਲਈ ਬਹੁਤ ਸਾਰੇ ਦੇਸ਼ ਟੀਕੇ ਬਣਾਉਣ ’ਚ ਲੱਗੇ ਹੋਏ ਹਨ। ਭਾਰਤ ਵੀ ਉਨ੍ਹਾਂ ਵਿਚੋਂ ਇਕ ਹੈ। ਹਾਲਾਂਕਿ ਮਾਹਰ ਮੰਨਦੇ ਹਨ ਕਿ ਕੋਰੋਨਾ ਲਈ ਟੀਕਾ ਬਣਾਉਣ ਦਾ ਕੰਮ ਅਜੇ ਦੇਸ਼ ’ਚ ਸ਼ੁਰੂਆਤੀ ਪੜਾਅ ਵਿਚ ਹੈ ਅਤੇ ਪੂਰੀ ਤਰ੍ਹਾਂ ਤਿਆਰ ਹੋਣ ਵਿਚ ਇਕ ਸਾਲ ਤੋਂ ਵੱਧ ਦਾ ਸਮਾਂ ਲਗ ਸਕਦਾ ਹੈ।

ਕੇਂਦਰ ਸਰਕਾਰ ਅਤੇ ਨਿਜੀ ਕੰਪਨੀਆਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵੈਕਸੀਨ ਲੱਭ ਰਹੀਆਂ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਕੇਅਰਜ਼ ਫ਼ੰਡ ਟਰੱਸਟ ਨੇ ਫ਼ੈਸਲਾ ਕੀਤਾ ਹੈ ਕਿ ਕੋਰੋਨਾ ਵਾਇਰਸ ਟੀਕਾ ਵਿਕਸਤ ਕਰਨ ਦੀ ਕੋਸ਼ਿਸ਼ ਵਿਚ 100 ਕਰੋੜ ਰੁਪਏ ਅਲਾਟ ਕੀਤੇ ਜਾਣਗੇ। ਭਾਰਤ ਵਿਚ ਇਸ ਵਾਇਰਸ ਕਾਰਨ 3,700 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਪੀੜਤ ਮਰੀਜ਼ਾਂ ਦੀ ਗਿਣਤੀ 1,25,000 ਤੋਂ ਵੱਧ ਹੈ।

ਉਧਰ ਬਿ੍ਰਟਿਸ਼ ਵਿਗਿਆਨੀ ਕੋਰੋਨਾ ਵਾਇਰਸ ਦੇ ਇਲਾਜ ਲਈ ਤਿਆਰ ਕੀਤੇ ਗਏ ਪ੍ਰਯੋਗਾਤਮਕ ਟੀਕੇ ਦੀ ਜਾਂਚ ਦੇ ਅਗਲੇ ਗੇੜ ’ਤੇ ਪਹੁੰਚ ਰਹੇ ਹਨ ਅਤੇ ਸਫ਼ਲ ਹੋਣ ’ਤੇ ਇਸ ਨੂੰ 10 ਹਜ਼ਾਰ ਤੋਂ ਵੱਧ ਲੋਕਾਂ ਨੂੰ ਲਾਉਣ ਦੀ ਤਿਆਰੀ ਚਲ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਆਕਸਫ਼ੋਰਡ ਯੂਨੀਵਰਸਟੀ ਦੇ ਖੋਜਕਰਤਾਵਾਂ ਨੇ ਪ੍ਰਯੋਗਾਤਮਕ ਟੀਕੇ ਦੇ ਪ੍ਰਭਾਵ ਅਤੇ ਸੁਰੱਖਿਆ ਦੀ ਜਾਂਚ ਕਰਨ ਲਈ 1000 ਤੋਂ ਵੱਧ ਵਲੰਟੀਅਰਾਂ ’ਤੇ ਟਰਾਇਲ ਸ਼ੁਰੂ ਕੀਤੇ ਸਨ।
ਵਿਗਿਆਨੀਆਂ ਨੇ ਐਲਾਨ ਕੀਤਾ ਸੀ ਕਿ ਉਹ ਹੁਣ ਪੂਰੇ ਬਿ੍ਰਟੇਨ ’ਚ ਬੱਚਿਆਂ ਅਤੇ ਬਜ਼ੁਰਗਾਂ 
ਸਮੇਤ 10,260 ਲੋਕਾਂ ’ਤੇ ਟੀਕੇ ਦੀ ਜਾਂਚ ਕਰਨ ਦੀ ਯੋਜਨਾ ਬਣਾ ਰਹੇ ਹਨ।     (ਏਜੰਸੀਆਂ)