ਭਾਰਤੀ ਸਿੰਘ ਦੀ ਦਾੜ੍ਹੀ-ਮੁੱਛਾਂ ਵਾਲੀ ਟਿੱਪਣੀ ’ਤੇ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ 

ਏਜੰਸੀ

ਖ਼ਬਰਾਂ, ਰਾਸ਼ਟਰੀ

ਘੱਟ ਗਿਣਤੀ ਕਮਿਸ਼ਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਤੇ ਮਹਾਰਾਸ਼ਟਰ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਰਿਪੋਰਟ ਮੰਗੀ ਹੈ।

Bharti Singh

 

ਨਵੀਂ ਦਿੱਲੀ: ਭਾਰਤੀ ਸਿੰਘ ਦੇ ਦਾੜ੍ਹੀ ਮੁੱਛਾਂ ਵਾਲੇ ਵਿਵਾਦਿਤ ਬਿਆਨ ਨੂੰ ਲੈ ਕੇ ਉਸ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਇਸ ਘਟਨਾ ਦਾ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਨੋਟਿਸ ਲਿਆ ਹੈ। ਕਮਿਸ਼ਨ ਨੂੰ ਸ਼ਿਕਾਇਤ ਮਿਲੀ ਸੀ ਕਿ ਭਾਰਤੀ ਸਿੰਘ ਦੇ ਕਥਿਤ ਬਿਆਨ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਘੱਟ ਗਿਣਤੀ ਕਮਿਸ਼ਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਤੇ ਮਹਾਰਾਸ਼ਟਰ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਰਿਪੋਰਟ ਮੰਗੀ ਹੈ।

ਦਰਅਸਲ ਹਾਲ ਹੀ ਵਿਚ ਭਾਰਤੀ ਸਿੰਘ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ, ਜਿਸ ਵਿਚ ਉਹ ਸਿੱਖਾਂ ਦੀ ਦਾੜ੍ਹੀ ਅਤੇ ਮੁੱਛਾਂ ਨੂੰ ਲੈ ਕੇ ਗਲਤ ਬਿਆਨ ਦੇ ਰਹੀ ਹੈ। ਭਾਰਤੀ ਸਿੰਘ ਨੇ ਵੀਡੀਓ ਵਿਚ ਕਿਹਾ ਸੀ ਕਿ ਦਾੜ੍ਹੀ-ਮੁੱਛ ਦੇ ਬਹੁਤ ਫ਼ਾਇਦੇ ਹਨ, ਦੁੱਧ ਪੀਓ ਤੇ ਦਾੜ੍ਹੀ ਮੂੰਹ ’ਚ ਪਾਓ ਤਾਂ ਸੇਵੀਆਂ ਦਾ ਸੁਆਦ ਆਉਂਦਾ ਹੈ। ਮੇਰੀਆਂ ਸਹੇਲੀਆਂ ਦੇ ਪਤੀਆਂ ਦੀ ਲੰਬੀ ਦਾੜ੍ਹੀ ਹੈ। ਸਾਰਾ ਦਿਨ ਉਹ ਦਾੜ੍ਹੀ ’ਚੋਂ ਜੂੰਆਂ ਕੱਢਦੀਆਂ ਰਹਿੰਦੀਆਂ ਹਨ। 

ਇਸ ਵੀਡੀਓ ਤੋਂ ਬਾਅਦ ਇੱਕ ਖਾਸ ਭਾਈਚਾਰੇ ਨੇ ਭਾਰਤੀ ਸਿੰਘ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਇਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਉਹ ਇਸ ਅਪਮਾਨ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਨਗੇ। ਹੁਣ ਇਸ ਮਾਮਲੇ ਵਿੱਚ ਘੱਟ ਗਿਣਤੀ ਕਮਿਸ਼ਨ ਨੇ ਵੀ ਨੋਟਿਸ ਲਿਆ ਹੈ।