ਪਤਾਂਜਲੀ ਦੀ ਕੋਰੋਨਿਲ ਦਵਾਈ ਦੇ ਪ੍ਰਚਾਰ 'ਤੇ ਲੱਗੀ ਰੋਕ, ਆਚਾਰਿਆ ਬਾਲਕ੍ਰਿਸ਼ਨ ਨੇ ਦਿੱਤਾ ਜਵਾਬ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਤੰਜਲੀ ਕੰਪਨੀ ਦੇ ਸੀਈਓ, ਆਚਾਰੀਆ ਬਾਲਕ੍ਰਿਸ਼ਨ ਨੇ ਦਾਅਵਾ ਕੀਤਾ ਹੈ ਕਿ 'ਉਨ੍ਹਾਂ ਦੇ ਸੰਸਥਾਨ ਨੇ ਤੀਜੀ ਧਿਰ ਦੀ ਸਹਾਇਤਾ ਨਾਲ ਕਲੀਨਿਕਲ ਅਜ਼ਮਾਇਸ਼ਾਂ ਕੀਤੀਆਂ ਹਨ

Acharya Balakrishnan

ਨਵੀਂ ਦਿੱਲੀ- ਪਤੰਜਲੀ ਨੇ ਕੱਲ੍ਹ ਯਾਨੀ ਮੰਗਲਵਾਰ ਨੂੰ 'ਕੋਰੋਨਿਲ ਗੋਲੀਆਂ' ਅਤੇ 'ਸ਼ਵਾਸਰੀ ਵਟੀ' ਨਾਮ ਦੀਆਂ ਦੋ ਦਵਾਈਆਂ ਲਾਂਚ ਕੀਤੀਆਂ, ਜਿਨ੍ਹਾਂ ਬਾਰੇ ਕੰਪਨੀ ਨੇ ਦਾਅਵਾ ਕੀਤਾ ਹੈ ਕਿ ਇਹ ਦੋਨੋਂ ਦਵਾਈਆਂ ਕੋਵਿਡ -19 ਦੀ ਬਿਮਾਰੀ ਦੇ ਆਯੁਰਵੈਦਿਕ ਇਲਾਜ ਹਨ। ਹਾਲਾਂਕਿ, ਪਤੰਜਲੀ ਕੰਪਨੀ ਦੇ ਸੀਈਓ, ਆਚਾਰੀਆ ਬਾਲਕ੍ਰਿਸ਼ਨ ਨੇ ਦਾਅਵਾ ਕੀਤਾ ਹੈ ਕਿ 'ਉਨ੍ਹਾਂ ਦੇ ਸੰਸਥਾਨ ਨੇ ਤੀਜੀ ਧਿਰ ਦੀ ਸਹਾਇਤਾ ਨਾਲ ਕਲੀਨਿਕਲ ਅਜ਼ਮਾਇਸ਼ਾਂ ਕੀਤੀਆਂ ਹਨ ਜਿਸ ਨਾਲ ਕੋਰੋਨਿਲ ਦਾ ਸੇਵਨ ਕਰਨ ਵਾਲੇ 100 ਪ੍ਰਤੀਸ਼ਤ ਕੋਵਿਡ -19 ਮਰੀਜ਼ਾਂ ਨੂੰ ਰਾਹਤ ਮਿਲੀ ਹੈ।

ਮੰਤਰਾਲੇ ਦੇ ਬਿਆਨ ਦੇ ਅਨੁਸਾਰ, ਪਤੰਜਲੀ ਨੂੰ ਇਸ ਬਾਰੇ ਸੂਚਨਾ ਦੇ ਦਿੱਤੀ ਗਈ ਹੈ ਕਿ ਆਯੁਰਵੈਦਿਕ ਦਵਾਈ ਸਮੇਤ ਇਸ ਤਰ੍ਹਾਂ ਦੇ ਇਸ਼ਤਿਹਾਰ ਜਿਸ ਵਿੱਚ ਆਯੁਰਵੈਦਿਕ ਦਵਾਈ ਸ਼ਾਮਿਲ ਹੈ, ਉਹ ਡਰੱਗ ਐਂਡ ਮੈਜਿਕ ਰੈਮੇਡੀਜ਼ ਐਕਟ, 1954 ਅਤੇ ਕੋਰੋਨਾ ਮਹਾਂਮਾਰੀ ਬਾਰੇ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਧੀਨ ਆਉਂਦਾ ਹੈ।

ਆਯੂਸ਼ ਮੰਤਰਾਲੇ ਦੀ ਰੋਕ ਉੱਤੇ ਟਵੀਟ ਰਾਂਹੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਕਮਿਊਨੀਕੇਸ਼ਨ ਗੈਪ ਦੱਸਿਆ। ਉਨ੍ਹਾਂ ਲਿਖਿਆ ਕਿ ਇਹ ਸਰਕਾਰ ਉਤਸ਼ਾਹਿਤ ਕਰਨ ਵਾਲੀ ਹੈ ਅਤੇ ਜੋ ਕਮਿਊਨੀਕੇਸ਼ਨ ਗੈਪ ਹੈ ਉਹ ਦੂਰ ਹੋ ਗਿਆ ਹੈ। ਮੰਤਰਾਲੇ ਦੇ ਬਿਆਨ ਦੇ ਅਨੁਸਾਰ, ਪਤੰਜਲੀ ਨੂੰ ਦੱਸਿਆ ਗਿਆ ਹੈ ਕਿ ਆਯੁਰਵੈਦਿਕ ਦਵਾਈ ਸਮੇਤ ਸਾਰੀਆਂ ਦਵਾਈਆਂ ਦੇ ਅਜਿਹੇ ਇਸ਼ਤਿਹਾਰ ਡਰੱਗ ਐਂਡ ਮੈਜਿਕ ਰੈਮੇਡੀਜ਼ (ਇਤਰਾਜ਼ਯੋਗ ਇਸ਼ਤਿਹਾਰਬਾਜ਼ੀ) ਐਕਟ, 1954 ਅਤੇ ਕੋਰੋਨਾ ਮਹਾਂਮਾਰੀ ਬਾਰੇ ਕੇਂਦਰ ਸਰਕਾਰ ਦੀਆਂ ਹਦਾਇਤਾਂ ਹਨ, ਤਹਿਤ ਆਉਂਦੇ ਹਨ। ਮੰਤਰਾਲੇ ਨੇ 21 ਅਪ੍ਰੈਲ, 2020 ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ,

ਜਿਸ ਵਿੱਚ ਕਿਹਾ ਗਿਆ ਸੀ ਕਿ ਆਯੁਸ਼ ਮੰਤਰਾਲੇ ਦੀ ਨਿਗਰਾਨੀ ਹੇਠ ਕੋਵਿਡ -19 ਉੱਤੇ ਖੋਜ ਅਧਿਐਨ ਕਿਵੇਂ ਕੀਤਾ ਜਾਵੇਗਾ। ਮੰਤਰਾਲੇ ਨੇ ਇਹ ਵੀ ਪੁੱਛਿਆ ਹੈ ਕਿ ਨਮੂਨੇ ਦਾ ਆਕਾਰ ਕੀ ਸੀ, ਸੰਸਥਾਗਤ ਨੈਤਿਕਤਾ ਕਮੇਟੀ ਦੀ ਮਨਜ਼ੂਰੀ ਪ੍ਰਾਪਤ ਹੋਈ ਹੈ ਜਾਂ ਨਹੀਂ, CTRI ਰਜਿਸਟਰੀਕਰਨ ਅਤੇ ਅਧਿਐਨ ਨਾਲ ਸਬੰਧਤ ਡਾਟਾ ਕਿੱਥੇ ਹੈ। ਮੰਤਰਾਲੇ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਜਦੋਂ ਤੱਕ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਨਹੀਂ ਕੀਤੀ ਜਾਂਦੀ, ਉਦੋਂ ਤੱਕ ਇਸ ਦਵਾਈ ਨਾਲ ਜੁੜੇ ਦਾਅਵਿਆਂ ਬਾਰੇ ਇਸ਼ਤਿਹਾਰਬਾਜ਼ੀ ਬੰਦ ਕਰ ਦਿੱਤੀ ਜਾਵੇਗੀ।