'ਆਕਟੀਕਲ-370 ਹਟਾਉਣ ਨਾਲ ਦੇਸ਼ ਦੀ ਹੋਈ ਬਦਨਾਮੀ'

ਏਜੰਸੀ

ਖ਼ਬਰਾਂ, ਰਾਸ਼ਟਰੀ

ਇਸ ਮੀਟਿੰਗ ਨੂੰ ਮੋਦੀ ਖਿਲਾਫ ਵਿਰੋਧੀ ਧਿਰ ਨੂੰ ਇਕਜੁੱਟ ਕਰਨ ਦੀ ਰਣਨੀਤੀ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ

mamata banerjee

ਕੋਲਕਾਤਾ-ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸੂਬੇ ਦੀ ਸੱਤਾ ਤੋਂ ਦੂਰ ਰੱਖਣ 'ਚ ਕਾਮਯਾਬ ਮੁੱਖ ਮੰਤਰੀ ਮਾਮਤਾ ਬੈਨਰਜੀ ਹੁਣ 2024 'ਚ ਹੋਣ ਵਾਲੀਆਂ ਲੋਕਸਭਾ ਚੋਣਾਂ ਦੀਆਂ ਤਿਆਰੀਆਂ 'ਚ ਜੁੱਟ ਗਈ ਹੈ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ 'ਤੇ ਲਗਾਤਾਰ ਹਮਲਾਵਰ ਹੈ।

ਇਹ ਵੀ ਪੜ੍ਹੋ-ਵਿਅਕਤੀ ਨੇ ਰੈਸਟੋਰੈਂਟ 'ਚ ਖਾਧਾ 2800 ਰੁਪਏ ਖਾਣਾ, ਬਦਲੇ 'ਚ ਵੇਟਰ ਨੂੰ ਦਿੱਤੀ ਲੱਖਾਂ ਰੁਪਏ ਦੀ ਟਿੱਪ

ਵੀਰਵਾਰ ਨੂੰ ਮੁੱਖ ਮੰਤਰੀ ਦੀ ਕਸ਼ਮੀਰੀ ਨੇਤਾਵਾਂ ਨਾਲ ਮੀਟਿੰਗ 'ਤੇ ਮਮਤਾ ਨੇ ਕਿਹਾ ਕਿ ਕਸ਼ਮੀਰ ਤੋਂ ਆਰਟੀਕਲ-370 ਹਟਾਏ ਜਾਣਾ, ਕਸ਼ਮੀਰੀਆਂ ਦੀ ਆਜ਼ਾਦੀ ਖੋਹਣਾ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਵੈਕਸੀਨ ਲਈ ਦੇਸ਼ ਦੀ ਬਦਨਾਮੀ ਹਈ ਹੈ ਉਸ ਤਰ੍ਹਾਂ ਆਰਟੀਕਲ-370 ਹਟਾਉਣ 'ਤੇ ਵੀ ਦੇਸ਼ ਦੀ ਬਦਨਾਮੀ ਹੋਈ ਹੈ।
ਰਾਜਨੀਤਿਕ ਪੰਡਿਤਾਂ ਦਾ ਕਹਿਣਾ ਹੈ ਕਿ ਇਕ ਪਾਸੇ ਮਾਮਤਾ ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ 'ਤੇ ਲਗਾਤਾਰ ਹਮਲੇ ਕਰ ਰਹੀ ਹੈ। 

ਇਹ ਵੀ ਪੜ੍ਹੋ-ਪਾਕਿਸਤਾਨ ਦੇ ਕਰਾਚੀ 'ਚ ਉਤਰਿਆ ਸਭ ਤੋਂ ਲੰਬਾ ਤੇ ਭਾਰੀ ਜਹਾਜ਼ (ਵੀਡੀਓ)

ਉਥੇ ਵਿਧਾਨਸਭਾ ਚੋਣਾਂ 'ਚ ਉਨ੍ਹਾਂ ਦੇ ਚੋਣ ਰਾਜਨੀਤੀਕਾਰ ਰਹੇ ਪ੍ਰਸ਼ਾਂਤ ਕਿਸ਼ਰ ਅਤੇ ਟੀ.ਐੱਮ.ਸੀ. ਦੇ ਰਾਸ਼ਟਰੀ ਉਪ ਪ੍ਰਧਾਨ ਅਤੇ ਭਾਜਪਾ ਦੇ ਸਾਬਕਾ ਸੀਨੀਅਰ ਨੇਤਾ ਯਸ਼ਵੰਤ ਸਿੰਨ੍ਹਾ ਤੀਸਰੇ ਮੋਰਚੇ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ 'ਚ ਜੁੱਟ ਗਏ ਹਨ। ਇਸ ਮੀਟਿੰਗ ਨੂੰ ਮੋਦੀ ਖਿਲਾਫ ਵਿਰੋਧੀ ਧਿਰ ਨੂੰ ਇਕਜੁੱਟ ਕਰਨ ਦੀ ਰਣਨੀਤੀ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ। ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਏ ਜਾਣ ਦੇ ਕਰੀਬ 2 ਸਾਲ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਸੂਬੇ ਦੇ 14 ਦਲਾਂ ਦੇ ਨੇਤਾਵਾਂ ਨਾਲ ਮੀਟਿੰਗ ਕੀਤੀ। ਇਸ 'ਚ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਮਹਿਬੂਬਾ ਸਮੇਤ ਗੁਪਕਾਰ ਨੇਤਾ ਵੀ ਮੌਜੂਦ ਰਹੇ।