ਮਹਾਰਾਸ਼ਟਰ ਤੋਂ ਬਾਅਦ ਹੁਣ J&K 'ਚ ਹੋਈ ਕੋਰੋਨਾ ਦੇ ਡੈਲਟਾ ਪਲੱਸ ਵੈਰੀਐਂਟ ਦੀ ਪੁਸ਼ਟੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਹਾਰਾਸ਼ਟਰ, ਕੇਰਲ, ਮੱਧ ਪ੍ਰਦੇਸ਼ ਅਤੇ ਤਾਮਿਲਨਾਡੂ ਤੋਂ ਬਾਅਦ ਹੁਣ ਕੋਰੋਨਾ ਦਾ ਇਹ ਵੈਰੀਐਂਟ ਜੰਮੂ-ਕਸ਼ਮੀਰ 'ਚ ਪਾਇਆ ਗਿਆ

Coronavirus

ਜੰਮੂ-ਚੀਨ ਤੋਂ ਫੈਲੇ ਕੋਰੋਨਾ ਵਾਇਰਸ ਦੇ ਹੁਣ ਤੱਕ ਕਈ ਵੈਰੀਐਂਟ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ 'ਚ ਡੈਲਟਾ ਵੈਰੀਐਂਟ ਨੂੰ ਹੁਣ ਤੱਕ ਸਭ ਤੋਂ ਖਤਰਨਾਕ ਮੰਨਿਆ ਜਾ ਰਿਹਾ ਹੈ। ਉਥੇ ਹੀ ਹੁਣ ਕੋਰੋਨਾ ਦੇ ਡੈਲਟਾ ਪਲੱਸ ਵੈਰੀਐਂਟ ਨੂੰ ਲੈ ਕੇ ਵੀ ਲੋਕਾਂ 'ਚ ਡਰ ਦਾ ਮਾਹੌਲ ਬਣ ਗਿਆ ਹੈ।

ਇਹ ਵੀ ਪੜ੍ਹੋ-ਸ਼ਰਮਨਾਕ : ਜਿਸ ਲੈਬ 'ਚੋਂ ਫੈਲਿਆ ਕੋਰੋਨਾ, ਚੀਨ ਨੇ ਉਸ ਨੂੰ ਹੀ ਐਵਾਰਡ ਲਈ ਕੀਤਾ ਨਾਮਜ਼ਦ

ਕੋਰੋਨਾ ਦਾ ਡੈਲਟਾ ਵੈਰੀਐਂਟ ਵੀ ਭਾਰਤ ਦੇ ਕਈ ਹਿੱਸਿਆਂ 'ਚ ਫੈਲ ਚੁੱਕਿਆ ਹੈ ਅਤੇ ਹੁਣ ਇਸ ਵੈਰੀਐਂਟ ਦੇ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵਧਦੀ ਜਾ ਰਹੀ ਹੈ। ਮਹਾਰਾਸ਼ਟਰ, ਕੇਰਲ, ਮੱਧ ਪ੍ਰਦੇਸ਼ ਅਤੇ ਤਾਮਿਲਨਾਡੂ ਤੋਂ ਬਾਅਦ ਹੁਣ ਕੋਰੋਨਾ ਦਾ ਇਹ ਵੈਰੀਐਂਟ ਜੰਮੂ-ਕਸ਼ਮੀਰ 'ਚ ਪਾਇਆ ਗਿਆ ਜਿਥੇ ਇਕ ਮਰੀਜ਼ 'ਚ ਇਸ ਦੀ ਪੁਸ਼ਟੀ ਹੋਈ ਹੈ। ਜੰਮੂ-ਗਵਰਨਮੈਂਟ ਮੈਡੀਕਲ ਕਾਲਜ (ਜੀ.ਐੱਮ.ਸੀ.) ਦੇ ਪ੍ਰਿੰਸੀਪਲ ਸ਼ਸ਼ੀ ਸੁਧਨ ਸ਼ਰਮਾ ਨੇ ਬੁੱਧਵਾਰ ਨੂੰ ਇਸ ਦੀ ਪੁਸ਼ਟੀ ਕੀਤੀ।

ਇਹ ਵੀ ਪੜ੍ਹੋ-'Baba Ka Dhaba' ਦੇ ਮਾਲਕ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਸਫਦਰਜੰਗ ਹਸਪਤਾਲ 'ਚ ਦਾਖਲ

ਡੈਲਟਾ ਪਲੱਸ ਦਾ ਇਹ ਮਾਮਲਾ ਰਿਆਸੀ ਜ਼ਿਲ੍ਹੇ ਦੇ ਕਟੜਾ ਬਸਤੀ 'ਚ ਪਾਇਆ ਗਿਆ ਹੈ ਅਤੇ ਸੁਧਨ ਸ਼ਰਮਾ ਨੇ ਕਿਹਾ ਕਿ ਅਧਿਕਾਰੀ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੇ ਸਨ ਕਿ ਮਰੀਜ਼ ਕਿਥੋਂ ਆਇਆ ਸੀ। ਪ੍ਰਿੰਸੀਪਲ ਨੇ ਕਿਹਾ ਕਿ ਅਸੀਂ ਚੀਜ਼ਾਂ ਨੂੰ ਹਲਕੇ 'ਚ ਨਹੀਂ ਲੈ ਸਕਦੇ ਅਤੇ ਸਾਰਿਆਂ ਨੂੰ ਕੋਰੋਨਾ ਗਾਈਡਲਾਈਜ਼ ਦੀ ਗੰਭੀਰਤਾ ਨਾਲ ਪਾਲਣ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ-ਕੋਰੋਨਾ ਦੇ ਇਸ ਵੈਰੀਐਂਟ ਨੂੰ ਲੈ ਕੇ ਲੋਕਾਂ 'ਚ ਬਣਿਆ ਡਰ ਦਾ ਮਾਹੌਲ, ਬਣ ਸਕਦੈ ਤੀਸਰੀ ਲਹਿਰ ਦਾ ਕਾਰਨ

ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦਈਏ ਕਿ ਬ੍ਰਿਟਿਸ਼ ਸਿਹਤ ਅਧਿਕਾਰੀਆਂ ਮੁਤਾਬਕ ਹੁਣ ਤੱਕ ਦੁਨੀਆ ਦੇ 10 ਦੇਸ਼ਾਂ 'ਚ ਡੈਲਟਾ ਪਲੱਸ ਵੈਰੀਐਂਟ ਦੇ ਮਾਮਲੇ ਮਿਲੇ ਹਨ ਜਿਨ੍ਹਾਂ 'ਚ ਭਾਰਤ, ਅਮਰੀਕਾ, ਬ੍ਰਿਟੇਨ, ਕੈਨੇਡਾ, ਜਰਮਨੀ, ਰੂਸ ਅਤੇ ਜਾਪਾਨ ਵਰਗੇ ਦੇਸ਼ ਸ਼ਾਮਲ ਹਨ। ਡੈਲਟਾ ਵੈਰੀਐਂਟ ਸਭ ਤੋਂ ਪਹਿਲਾਂ ਭਾਰਤ 'ਚ ਹੀ ਪਾਇਆ ਗਿਆ ਸੀ ਜਿਸ ਨੂੰ ਵਿਗਿਆਨਕ ਤੌਰ 'ਤੇ ਬੀ.1.617.2 ਕਿਹਾ ਜਾ ਰਿਹਾ ਹੈ। ਇਸ ਕਾਰਨ ਹੀ ਡੈਲਟਾ ਪਲੱਸ ਵੈਰੀਐਂਟ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ-'ਡੈਲਟਾ ਪਲੱਸ ਵੈਰੀਐਂਟ ਨਹੀਂ ਬਣੇਗਾ ਕੋਰੋਨਾ ਦੀ ਤੀਸਰੀ ਲਹਿਰ ਦਾ ਕਾਰਨ'