Himachal News: 24 ਵਿਦਿਆਰਥਣਾਂ ਦਾ ਜਿਨਸੀ ਸੋਸ਼ਣ ਕਰਨ ਵਾਲਾ ਅਧਿਆਪਕ ਗ੍ਰਿਫ਼ਤਾਰ
ਸਕੂਲ ਦੇ ਪ੍ਰਿੰਸੀਪਲ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ ਹੋਈ ਗ੍ਰਿਫ਼ਤਾਰੀ
Teacher arrested for sexually abusing 24 female students Himachal News
Teacher arrested for sexually abusing 24 female students: ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ’ਚ 24 ਵਿਦਿਆਰਥਣਾਂ ਦਾ ਜਿਨਸੀ ਸੋਸ਼ਣ ਕਰਨ ਦੇ ਦੋਸ਼ ’ਚ ਇਕ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫਤਾਰੀ ਉਦੋਂ ਹੋਈ ਜਦੋਂ ਅੱਠਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਦੇ ਪ੍ਰਿੰਸੀਪਲ ਨੂੰ ਸ਼ਿਕਾਇਤ ਕੀਤੀ।
ਸਕੂਲ ਅਧਿਕਾਰੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ। 24 ਵਿਦਿਆਰਥੀਆਂ ਨੇ ਸ਼ੁਕਰਵਾਰ ਨੂੰ ਪ੍ਰਿੰਸੀਪਲ ਨੂੰ ਲਿਖਤੀ ਸ਼ਿਕਾਇਤ ਦਿਤੀ ਕਿ ਅਧਿਆਪਕ ਨੇ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਛੂਹਿਆ। ਸਕੂਲ ਅਧਿਕਾਰੀਆਂ ਨੇ ਦਸਿਆ ਕਿ ਇਸ ਤੋਂ ਬਾਅਦ ਸ਼ਿਕਾਇਤ ਨੂੰ ਸਕੂਲ ਦੀ ਜਿਨਸੀ ਸੋਸ਼ਣ ਰੋਕੂ ਕਮੇਟੀ ਨੂੰ ਭੇਜ ਦਿਤਾ ਗਿਆ। (ਪੀਟੀਆਈ)