Olympics: ਭਾਰਤ ਦੀ ਝੋਲੀ ਪਹਿਲਾ ਮੈਡਲ, ਵੇਟਲਿਫਟਰ ਮੀਰਾ ਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਮਗਾ 

ਏਜੰਸੀ

ਖ਼ਬਰਾਂ, ਰਾਸ਼ਟਰੀ

ਮਹਿਲਾ ਵੇਟਲਿਫਟਰ ਮੀਰਾਬਾਈ ਚਾਨੂ ਨੇ 49 ਕਿੱਲੋ ਭਾਰ ਵਰਗ ਵਿਚ ਤਗਮਾ ਜਿੱਤਿਆ।

Chanu Saikhom Mirabai

ਨਵੀਂ ਦਿੱਲੀ - ਭਾਰਤੀ ਵੇਟਲਿਫਟਰ ਮੀਰਾ ਬਾਈ ਚਾਨੂ ਨੇ ਟੋਕਿਓ ਓਲੰਪਿਕ ਵਿਚ ਭਾਰਤ ਨੂੰ ਪਹਿਲਾ ਤਮਗਾ ਦਿਵਾਇਆ ਹੈ। ਉਸ ਨੇ ਸ਼ਨੀਵਾਰ ਨੂੰ ਵੇਟਲਿਫਟਿੰਗ ਵਿਚ ਚਾਂਦੀ ਦਾ ਤਗਮਾ ਜਿੱਤਿਆ। ਮਹਿਲਾ ਵੇਟਲਿਫਟਰ ਮੀਰਾਬਾਈ ਚਾਨੂ ਨੇ 49 ਕਿੱਲੋ ਭਾਰ ਵਰਗ ਵਿਚ ਤਗਮਾ ਜਿੱਤਿਆ।

ਭਾਰਤੀ ਵੇਟਲਿਫਟਿੰਗ ਦੇ ਇਤਿਹਾਸ ਵਿੱਚ ਓਲੰਪਿਕ ਵਿਚ ਇਹ ਭਾਰਤ ਦਾ ਦੂਜਾ ਤਮਗਾ ਹੈ। ਇਸ ਤੋਂ ਪਹਿਲਾਂ ਭਾਰਤ ਨੇ ਸਿਡਨੀ ਓਲੰਪਿਕ (2000) ਵਿੱਚ ਵੇਟਲਿਫਟਿੰਗ ਵਿਚ ਤਗਮਾ ਜਿੱਤਿਆ ਸੀ। ਇਹ ਮੈਡਲ ਕਰਨਮ ਮਲੇਸ਼ਵਰੀ ਨੇ ਦਵਾਇਆ ਸੀ।

ਮੀਰਾਬਾਈ ਚਾਨੂ ਓਲੰਪਿਕ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਪਹਿਲੀ ਭਾਰਤੀ ਵੇਟਲਿਫਟਰ ਹੈ। ਮੀਰਾਬਾਈ ਨੇ ਆਪਣੀ ਪਹਿਲੀ ਕੋਸ਼ਿਸ਼ ਵਿਚ 84 ਕਿੱਲੋ ਅਤੇ ਦੂਜੇ ਵਿਚ 87 ਕਿਲੋਗ੍ਰਾਮ ਭਾਰ ਚੁੱਕਿਆ। ਹਾਲਾਂਕਿ, ਤੀਜੀ ਕੋਸ਼ਿਸ਼ ਵਿਚ, ਉਹ 89 ਕਿੱਲੋ ਚੁੱਕਣ ਵਿੱਚ ਅਸਫਲ ਰਹੀ। ਉਹ ਸਨੈਚ ਰਾਊਂਡ ਵਿੱਚ ਦੂਜੇ ਸਥਾਨ ’ਤੇ ਰਹੀ। 94 ਕਿਲੋਗ੍ਰਾਮ ਭਾਰ ਦੇ ਨਾਲ ਚੀਨੀ ਵੇਟਲਿਫਟਰ ਹਾਉ ਜ਼ਿਹੁ ਨੇ ਪਹਿਲਾ ਸਥਾਨ ਹਾਸਲ ਕੀਤਾ। ਇਹ ਇਕ ਓਲੰਪਿਕ ਰਿਕਾਰਡ ਵੀ ਹੈ।