ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ: 'ਆਪ' ਸੰਸਦ ਮੈਂਬਰ ਸੰਜੇ ਸਿੰਘ ਪੂਰੇ ਸੈਸ਼ਨ ਲਈ ਰਾਜ ਸਭਾ ਤੋਂ ਮੁਅੱਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਹੋਈ ਮੁਲਤਵੀ

photo

 

ਨਵੀਂ ਦਿੱਲੀ:  ਅੱਜ ਮਾਨਸੂਨ ਸੈਸ਼ਨ ਦਾ ਤੀਜਾ ਦਿਨ ਹੈ। ਮਣੀਪੁਰ ਮੁੱਦੇ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ਵਿਚ ਲਗਾਤਾਰ ਹੰਗਾਮਾ ਹੋ ਰਿਹਾ ਹੈ। ਸੋਮਵਾਰ ਨੂੰ ਰਾਜ ਸਭਾ ਅਤੇ ਲੋਕ ਸਭਾ ਵਿਚ ਕਾਫੀ ਹੰਗਾਮਾ ਹੋਇਆ ਅਤੇ ਇਸ ਦੌਰਾਨ ਰਾਜ ਸਭਾ ਦੇ ਚੇਅਰਮੈਨ ਨੇ ਸਦਨ ਦੀ ਕਾਰਵਾਈ 'ਚ ਵਿਘਨ ਪਾਉਣ 'ਤੇ 'ਆਪ' ਸੰਸਦ ਮੈਂਬਰ ਸੰਜੇ ਸਿੰਘ ਰਹਿੰਦੇ ਮਾਨਸੂਨ ਸੈਸ਼ਨ ਲਈ ਮੁਅੱਤਲ ਕਰ ਦਿਤਾ ਹੈ।

 ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ  

ਚੇਅਰਮੈਨ ਜਗਦੀਪ ਧਨਖੜ ਨੇ ਸੋਮਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਸੰਜੇ ਸਿੰਘ ਨੂੰ ਪੂਰੇ ਮਾਨਸੂਨ ਸੈਸ਼ਨ ਲਈ ਸਸਪੈਂਡ ਕਰ ਦਿਤਾ ਹੈ। ਹਾਲ ਹੀ ਵਿਚ ਮਨੀਪੁਰ ਵਿਚ ਵਾਇਰਲ ਹੋਈ ਵੀਡੀਓ ਤੋਂ ਬਾਅਦ ਦੇਸ਼ ਭਰ ਵਿਚ ਗੁੱਸਾ ਹੈ।

ਇਹ ਵੀ ਪੜ੍ਹੋ: ਜਿੱਥੇ ਝੋਨੇ ਦੀ ਫ਼ਸਲ ਦਾ ਨੁਕਸਾਨ ਹੁੰਦਾ ਹੈ ਉੱਥੇ ਮੱਕੀ, ਮੂੰਗੀ ਬੀਜੋ: ਪੰਜਾਬ ਖੇਤੀਬਾੜੀ ਵਿਭਾਗ 

ਰਾਜ ਸਭਾ 'ਚ ਮਣੀਪੁਰ ਮੁੱਦੇ 'ਤੇ ਚਰਚਾ ਨੂੰ ਲੈ ਕੇ ਚੇਅਰਮੈਨ ਜਗਦੀਪ ਧਨਖੜ ਅਤੇ ਟੀਐੱਮਸੀ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਵਿਚਾਲੇ ਬਹਿਸ ਹੋ ਗਈ। ਧਨਖੜ ਨੇ ਕਿਹਾ ਕਿ ਤੁਸੀਂ ਚੇਅਰਮੈਨ ਨੂੰ ਚੁਣੌਤੀ ਦੇ ਰਹੇ ਹੋ। ਇਸ ਤੋਂ ਬਾਅਦ ਸਦਨ 'ਚ ਹੰਗਾਮਾ ਹੋਇਆ, ਫਿਰ ਧਨਖੜ ਨੇ ਰਾਜ ਸਭਾ ਨੂੰ ਮੁਲਤਵੀ ਕਰ ਦਿੱਤਾ।

ਵੀਡੀਓ 'ਚ ਦੋ ਔਰਤਾਂ ਨੂੰ ਨੰਗਾ ਕਰ ਕੇ ਸੜਕ 'ਤੇ ਘੁਮਾਇਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਵੀ ਕੀਤਾ ਗਿਆ। ਮਣੀਪੁਰ ਮੁੱਦੇ 'ਤੇ ਸੰਸਦ 'ਚ ਵਿਰੋਧੀ ਧਿਰ ਲਗਾਤਾਰ ਹੰਗਾਮਾ ਕਰ ਰਹੀ ਹੈ ਅਤੇ ਪ੍ਰਧਾਨ ਮੰਤਰੀ ਦੇ ਬਿਆਨ ਦੀ ਮੰਗ ਕੀਤੀ ਜਾ ਰਹੀ ਹੈ।

ਸਰਕਾਰ ਦੀ ਤਰਫੋਂ ਮਣੀਪੁਰ ਮੁੱਦੇ 'ਤੇ ਚਰਚਾ ਦੀ ਗੱਲ ਹੋਈ ਹੈ, ਹਾਲਾਂਕਿ ਸਰਕਾਰ ਦਾ ਇਹ ਵੀ ਕਹਿਣਾ ਹੈ ਕਿ ਸਬੰਧਤ ਮੰਤਰਾਲਾ ਸਦਨ ​​'ਚ ਇਸ 'ਤੇ ਬਿਆਨ ਦੇਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਹੀ ਮਨੀਪੁਰ ਮੁੱਦੇ 'ਤੇ ਸਦਨ ਦੇ ਬਾਹਰ ਬਿਆਨ ਦੇ ਚੁੱਕੇ ਹਨ ਅਤੇ ਆਪਣਾ ਗੁੱਸਾ ਜ਼ਾਹਰ ਕਰ ਚੁੱਕੇ ਹਨ।