WWE ਦੇ ਪ੍ਰਸਿੱਧ ਪਹਿਲਵਾਨ ਹਲਕ ਹੋਗਨ ਦਾ 71 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

WWE legend Hulk Hogan dies at 71

ਨਵੀਂ ਦਿੱਲੀ: ਵੀਰਵਾਰ ਨੂੰ ਵਰਲਡ ਰੈਸਲਿੰਗ ਐਂਟਰਟੇਨਮੈਂਟ (WWE) ਲਈ ਦੁਖਦਾਈ ਖ਼ਬਰ ਆਈ, ਜਦੋਂ WWE ਸੁਪਰਸਟਾਰ ਹਲਕ ਹੋਗਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 71 ਸਾਲ ਦੇ ਸਨ। ਇਸ ਖ਼ਬਰ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਦੁਖੀ ਹਨ। WWE ਨੇ ਆਪਣੇ ਐਕਸ ਹੈਂਡਲ 'ਤੇ ਇੱਕ ਪੋਸਟ ਲਿਖ ਕੇ ਇਸ ਦੀ ਪੁਸ਼ਟੀ ਕੀਤੀ ਹੈ।