ਅਮਰੀਕਾ ਨੇ ਅਤਿਵਾਦੀ ਸੰਗਠਨਾਂ 'ਤੇ ਕਾਰਵਾਈ ਸਬੰਧੀ ਹਾਲੇ ਕੋਈ ਗੱਲ ਨਹੀਂ ਕੀਤੀ : ਪਾਕਿਸਤਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਾਕਿਸਤਾਨ ਨੇ ਅਮਰੀਕਾ ਨੂੰ ਆਖਿਆ ਹੈ ਕਿ ਉਹ ਵਿਦੇਸ਼ ਮੰਤਰਾਲਾ ਵਲੋਂ ਜਾਰੀ ਕੀਤੇ ਗਏ ਉਸ ਬਿਆਨ ਨੂੰ ਤੁਰਤ ਠੀਕ ਕਰੇ...

Imran Khan

ਇਸਲਾਮਾਬਾਦ : ਪਾਕਿਸਤਾਨ ਨੇ ਅਮਰੀਕਾ ਨੂੰ ਆਖਿਆ ਹੈ ਕਿ ਉਹ ਵਿਦੇਸ਼ ਮੰਤਰਾਲਾ ਵਲੋਂ ਜਾਰੀ ਕੀਤੇ ਗਏ ਉਸ ਬਿਆਨ ਨੂੰ ਤੁਰਤ ਠੀਕ ਕਰੇ, ਜਿਸ ਵਿਚ ਵਿਦੇਸ਼ ਮੰਤਰੀ ਮਾਈਕ ਪਾਂਮਪਿਓ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਪਾਕਿਤਸਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਦੇਸ਼ ਵਿਚ ਸਰਗਰਮ ਅਤਿਵਾਦੀ ਸੰਗਠਨਾਂ 'ਤੇ ਫ਼ੈਸਲਾਕੁੰਨ ਕਾਰਵਾਈ ਕਰਨ ਨੂੰ ਆਖਿਆ ਹੈ।

ਦਰਅਸਲ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਹੀਥਰ ਨੁਅਰਟ ਨੇ ਇਕ ਬਿਆਨ ਵਿਚ ਕਿਹਾ ਸੀ ਕਿ ਪਾਂਮਪਿਓ ਨੇ ਇਮਰਾਨ ਖ਼ਾਨ ਨਾਲ ਗੱਲਬਾਤ ਕਰਦੇ ਹੋਏ ਪਾਕਿਤਸਾਨ ਵਿਚਲੇ ਅਤਿਵਾਦੀਆਂ ਵਿਰੁਧ ਫ਼ੈਸਲਾਕੁੰਨ ਕਾਰਵਾਈ ਨੂੰ ਲੈ ਕੇ ਉਨ੍ਹਾਂ ਦੀ ਅਹਿਮ ਭੂਮਿਕਾ ਅਤੇ ਅਫ਼ਗਾਨਿਸਤਾਨ ਦੀ ਸ਼ਾਂਤੀ ਪ੍ਰਕਿਰਿਆ ਨੂੰ ਰੁਕਾਵਟ ਪਹੁੰਚਾਉਣ ਵਿਚ ਪਾਕਿਤਸਾਨ ਦੇ ਮੁੱਖ ਵਜੂਦ ਦਾ ਮੁੱਦਾ ਚੁੱਕਿਆ।

ਜਦਕਿ ਪਾਕਿਸਤਾਨ ਵਿਦੇਸ਼ ਮੰਤਰਾਲਾ ਨੇ ਕਿਹਾ ਹੈ ਕਿ ਪਾਂਮਪਿਓ ਨੇ ਇਮਰਾਨ ਖ਼ਾਨ ਨੂੰ ਪ੍ਰਧਾਨ ਮੰਤਰੀ ਬਣਨ ਦੀ ਵਧਾਈ ਦਿਤੀ ਹੈ। ਉਨ੍ਹਾਂ ਕਿਹਾ ਕਿ ਉਂਝ ਇਸ ਦੌਰਾਨ ਕਈ ਮੁੱਦਿਆਂ 'ਤੇ ਗੱਲਬਾਤ ਕੀਤੀ ਪਰ ਪਾਕਿਸਤਾਨ ਵਿਚ ਚੱਲ ਰਹੇ ਅਤਿਵਾਦ ਨੂੰ ਲੈ ਕੇ ਕਿਸੇ ਕਿਸਮ ਦੀ ਗੋਈ ਗੱਲਬਾਤ ਨਹੀਂ ਹੋਈ।ਪਾਕਿਸਤਾਨ ਵਿਦੇਸ਼ ਮੰਤਰਾਲਾ ਦੇ ਬੁਲਾਰੇ ਫੈਜ਼ਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਅਮਰੀਕੀ ਵਿਦੇਸ਼ ਮੰਤਰੀ ਵਿਚਾਲੇ

ਜ਼ਿਕਰਯੋਗ ਹੈ ਕਿ ਪਾਕਿਸਤਾਨੀ ਮੀਡੀਆ ਦਾ ਕਹਿਣਾ ਹੈ ਕਿ ਅਮਰੀਕੀ ਵਿਦੇਸ਼ ਮੰਤਰੀ ਪਾਂਮਪਿਓ ਸਤੰਬਰ ਦੇ ਪਹਿਲੇ ਹਫ਼ਤੇ ਵਿਚ ਇਸਲਾਮਾਬਾਦ ਆ ਕੇ ਨਵੇਂ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰ ਸਕਦੇ ਹਨ। ਪਾਕਿਸਤਾਨੀ ਅਖ਼ਬਾਰ ਡਾਨ ਨੇ ਸਿਆਸੀ ਸੂਤਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਾਂਮਪਿਓ ਜਿਨ੍ਹਾਂ ਦੀ 5 ਸਤੰਬਰ ਨੂੰ ਇਸਲਾਮਾਬਾਦ ਆਉਣ ਦੀ ਉਮੀਦ ਹੈ, ਉਹ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਮਰਾਨ ਖ਼ਾਨ ਨਾਲ ਮਿਲਣ ਵਾਲੇ ਪਹਿਲੇ ਵਿਦੇਸ਼ੀ ਮਹਿਮਾਨ ਹੋਣਗੇ।