ਧਾਰਾ 370 ਹਟਣ ਤੋਂ ਬਾਅਦ ਰਾਹੁਲ ਗਾਂਧੀ ਸਮੇਤ 12 ਆਗੂ ਪਹੁੰਚ ਰਹੇ ਨੇ ਕਸ਼ਮੀਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਹੁਲ ਗਾਂਧੀ ਅਤੇ ਹੋਰ ਵਿਰੋਧੀ ਦਲ ਦੇ ਸੀਨੀਅਰ ਆਗੂ ਅੱਜ ਕਸ਼ਮੀਰ ਦਾ ਦੌਰਾ ਕਰਨਗੇ ਅਤੇ ਧਾਰਾ 370 ਨੂੰ ਹਟਾਉਣ ਤੋਂ ਬਾਅਦ ਉੱਥੋਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ।

Rahul Gandhi

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰ ਵਿਰੋਧੀ ਦਲ ਦੇ ਸੀਨੀਅਰ ਆਗੂ ਅੱਜ ਕਸ਼ਮੀਰ ਦਾ ਦੌਰਾ ਕਰਨਗੇ ਅਤੇ ਧਾਰਾ 370 ਨੂੰ ਹਟਾਉਣ ਤੋਂ ਬਾਅਦ ਉੱਥੋਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਸੂਤਰਾਂ ਮੁਤਾਬਿਕ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਅਤੇ ਆਨੰਦ ਸ਼ਰਮਾਂ ਵੀ ਜਾ ਰਹੇ ਹਨ।

ਇਹਨਾਂ ਆਗੂਆਂ ਦਾ ਦੁਪਹਿਰ ਸਮੇ ਸ੍ਰੀਨਗਰ ਪਹੁੰਚਣ ਦਾ ਪ੍ਰੋਗਰਾਮ ਹੈ। ਉੱਥੇ ਹੀ ਜੰਮੂ-ਕਸ਼ਮੀਰ ਸਰਕਾਰ ਨੇ ਸ਼ੁੱਕਰਵਾਰ ਰਾਤ ਨੂੰ ਬਿਆਨ ਜਾਰੀ ਕਰ ਕੇ ਰਾਜਨੇਤਾਵਾਂ ਨੂੰ ਘਾਟੀ ਦੀ ਯਾਤਰਾ ਨਹੀਂ ਕਰਨ ਲਈ ਕਿਹਾ ਕਿਉਂਕਿ ਇਸ ਨਾਲ ਹੌਲੀ-ਹੌਲੀ ਸ਼ਾਂਤੀ ਅਤੇ ਆਮ ਜਨਜੀਵਨ ਬਹਾਲ ਕਰਨ ਵਿਚ ਰੁਕਾਵਟ ਆਵੇਗੀ। ਸੂਤਰਾਂ ਨੇ ਦੱਸਿਆ ਕਿ ਜੇਕਰ ਸ੍ਰੀਨਗਰ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਮਿਲੀ ਤਾਂ ਰਾਹੁਲ ਸਮੇਤ ਸਾਰੇ ਆਗੂ ਉੱਥੋਂ ਦੇ ਹਲਾਤਾਂ ਦੇ ਜਾਇਜ਼ਾ ਲੈਣਗੇ ਅਤੇ ਸਥਾਨਕ ਆਗੂਆਂ ਅਤੇ ਲੋਕਾਂ ਨਾਲ ਮੁਲਾਕਾਤ ਕਰਨਗੇ।

ਵਿਰੋਧੀ ਆਗੂਆਂ ਦੇ ਇਸ ਵਫ਼ਦ ਵਿਚ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀਪੀਆਈ ਜਨਰਲ ਸਕੱਤਰ ਡੀ ਰਾਜਾ, ਆਰਜੇਡੀ ਦੇ ਮਨੋਜ ਝਾਅ, ਡੀਐਮ ਕੇ ਦੇ ਤਿਰੂਚੀ ਸ਼ਿਵਾ, ਤ੍ਰਿਣਮੂਲ ਕਾਂਗਰਸ ਦੇ ਦਿਨੇਸ਼ ਤ੍ਰਿਵੇਦੀ ਅਤੇ ਕੁਝ ਹੋਰ ਦਲਾਂ ਦੇ ਆਗੂ ਸ਼ਾਮਲ ਹੋਣਗੇ। ਜੰਮੂ-ਕਸ਼ਮੀਰ ਦੇ ਪ੍ਰਸ਼ਾਸਨ ਨੇ ਬਿਆਨ ਵਿਚ ਕਿਹਾ ਕਿ ਅਜਿਹੇ ਸਮੇਂ ਵਿਚ ਸੀਨੀਅਰ ਆਗੂਆਂ ਨੂੰ ਜੰਮੂ-ਕਸ਼ਮੀਰ ਨਹੀਂ ਆਉਣ ਚਾਹੀਦਾ ਹੈ ਕਿਉਂਕਿ ਉਹਨਾਂ ਦੇ ਆਉਣ ਨਾਲ ਹੋਰ ਲੋਕਾਂ ਨੂੰ ਅਸੁਵਿਧਾ ਹੋਵੇਗੀ।