ਕਾਂਗਰਸ ਕਾਰਜ ਕਮੇਟੀ ਬੈਠਕ : ਸੋਨੀਆ ਗਾਂਧੀ ਨੇ ਪ੍ਰਧਾਨ ਦਾ ਅਹੁਦਾ ਛੱਡਣ ਦੀ ਕੀਤੀ ਪੇਸ਼ਕਸ਼

ਏਜੰਸੀ

ਖ਼ਬਰਾਂ, ਰਾਸ਼ਟਰੀ

ਡਾ. ਮਨਮੋਹਨ ਸਿੰਘ ਅਤੇ ਪਾਰਟੀ ਦੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਅਹੁਦਾ ਨਾ ਛੱਡਣ ਦੀ ਅਪੀਲ ਕੀਤੀ ਹੈ।

Sonia Gandhi

ਨਵੀਂ ਦਿੱਲੀ - ਅੱਜ ਕਾਂਗਰਸ ਕਾਰਜ ਕਮੇਟੀ (CWC) ਦੀ ਬੈਠਕ ਹੋ ਰਹੀ ਹੈ। ਬੈਠਕ 'ਚ ਸੋਨੀਆ ਗਾਂਧੀ ਨੇ ਅੰਤਰਿਮ ਪ੍ਰਧਾਨ ਦਾ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਹੈ। ਜਿਸ ਤੋਂ ਬਾਅਦ  ਡਾ. ਮਨਮੋਹਨ ਸਿੰਘ ਅਤੇ ਪਾਰਟੀ ਦੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਅਹੁਦਾ ਨਾ ਛੱਡਣ ਦੀ ਅਪੀਲ ਕੀਤੀ ਹੈ।

ਬੈਠਕ ਸ਼ੁਰੂ ਹੋਣ ਤੋਂ ਬਾਅਦ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਹਿ ਦਿੱਤਾ ਹੈ ਕਿ ਉਹ ਹੁਣ ਅੱਗੇ ਪਾਰਟੀ ਪ੍ਰਧਾਨ ਦਾ ਅਹੁਦਾ ਨਹੀਂ ਸੰਭਾਲਣਾ ਚਾਹੁਦੇ। ਇਸ ਦੌਰਾਨ ਲੀਡਰਸ਼ਿਪ ਦੇ ਸਵਾਲ 'ਤੇ ਖੁੱਲ੍ਹ ਕੇ ਗੱਲ ਹੋ ਰਹੀ ਹੈ। 

ਦੱਸ ਦਈਏ ਕਿ ਇਹ ਬੈਠਕ ਅਜਿਹੇ ਸਮੇਂ ਵਿਚ ਹੋ ਰਹੀ ਹੈ, ਜਦੋਂ ਕਈ ਵੱਡੇ ਨੇਤਾਵਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ। ਇਸ ਚਿੱਠੀ ਵਿਚ ਉਨ੍ਹਾਂ ਨੇ ਸੰਗਠਨ 'ਚ ਵੱਡੇ ਬਦਲਾਅ ਦੀ ਮੰਗ ਕੀਤੀ ਸੀ। ਪਾਰਟੀ ਦੀ ਇਹ ਬੈਠਕ ਵੀਡੀਓ ਕਾਨਫਰੈਂਸਿੰਗ ਜ਼ਰੀਏ ਹੋ ਰਹੀ ਹੈ।

ਬੈਠਕ 'ਚ ਰਾਹੁਲ ਗਾਂਧੀ ਨੇ ਚਿੱਠੀ ਦੀ ਟਾਈਮਿੰਗ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਤੋਂ ਨਾਰਾਜ਼ ਹਨ ਅਤੇ ਉਹਨਾਂ ਕਿਹਾ ਕਿ ਚਿੱਠੀ ਨੂੰ ਲੀਕ ਕੀਤਾ ਗਿਆ ਹੈ।

ਡਾ. ਮਨਮੋਹਨ ਸਿੰਘ, ਪ੍ਰਿਅੰਕਾ ਗਾਂਧੀ, ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਨੇਤਾ ਕਾਂਗਰਸ ਕਾਰਜ ਕਮੇਟੀ ਦੀ ਵਰਚੁਅਲ ਬੈਠਕ ਹਿੱਸਾ ਲੈ ਰਹੇ ਹਨ। ਕਾਂਗਰਸ ਵਰਕਰਾਂ ਨੇ ਮੰਗ ਕੀਤੀ ਹੈ ਕਿ ਉਹ ਗਾਂਧੀ ਪਰਿਵਾਰ ਤੋਂ ਹੀ ਕੋਈ ਪ੍ਰਧਾਨ ਚਾਹੁੰਦੇ ਹਨ।