ਰਾਹੁਲ ਗਾਂਧੀ ਦਾ ਸਰਕਾਰ 'ਤੇ ਵਾਰ, ਕਿਹਾ- '1 ਨੌਕਰੀ,1000 ਬੇਰੁਜ਼ਗਾਰ,ਕੀ ਕਰ ਦਿੱਤਾ ਦੇਸ਼ ਦਾ ਹਾਲ''

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ, ‘ਆਰਥਿਕ ਗਿਰਾਵਟ, ਬੇਰੁਜ਼ਗਾਰੀ, ਚੀਨੀ ਹਮਲਾ

Rahul Gandhi

ਨਵੀਂ ਦਿੱਲੀ - ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਵਿਚ ਵੱਧ ਰਹੀ ਬੇਰੁਜ਼ਗਾਰੀ ਦਾ ਹਵਾਲਾ ਦਿੰਦੇ ਹੋਏ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਸਰਕਾਰ ਨੂੰ ਤਾਅਨੇ ਮਾਰੇ। ਉਸਨੇ ਕਿਹਾ, '1 ਨੌਕਰੀ, 1000 ਬੇਰੁਜ਼ਗਾਰ, ਕੀ ਕਰ ਦਿੱਤਾ ਦੇਸ਼ ਦਾ ਹਾਲ'। ਰਾਹੁਲ ਗਾਂਧੀ ਨੇ ਇਕ ਨਿਊਜ਼ ਆਰਟੀਕਲ ਵੀ ਸ਼ੇਅਰ ਕੀਤਾ ਹੈ। ਜਿਸ ਵਿਚ ਦੱਸਿਆ ਗਿਆ ਹੈ ਕਿ ਸਰਕਾਰੀ ਪੋਰਟਲ 'ਤੇ ਇਕ ਹਫਤੇ 'ਚ 7 ਲੱਖ ਲੋਕਾਂ ਨੇ ਨੌਕਰੀਆਂ ਲਈ ਅਪਲਾਈ ਕੀਤਾ ਹੈ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਨੇ ਦੇਸ਼ ਦੀ ਆਰਥਿਕਤਾ ਅਤੇ ਬੇਰੁਜ਼ਗਾਰੀ ਦੇ ਸਬੰਧ ਵਿਚ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਸੀ। ਹਾਲ ਹੀ ਵਿਚ, ਉਹਨਾਂ ਨੇ ਦੋਸ਼ ਲਗਾਇਆ ਹੈ ਕਿ ਛਵੀ ਸੁਧਾਰਨ ਲਈ ਸਰਕਾਰੀ ਪੈਸੇ ਦੀ ਵਰਤੋਂ ਕੀਤੀ ਜਾ ਰਹੀ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ, ‘ਆਰਥਿਕ ਗਿਰਾਵਟ, ਬੇਰੁਜ਼ਗਾਰੀ, ਚੀਨੀ ਹਮਲਾ'। ਸਰਕਾਰ ਟੈਕਸ ਦੇਣ ਵਾਲਿਆਂ ਦਾ ਪੈਸਾ ਭਾਰਤ ਦੀ ਛਵੀ ਸੁਧਾਰਨ 'ਤੇ ਖਰਚ ਕਰ ਰਹੀ ਹੈ।

ਕਾਂਗਰਸ ਨੇ ਇਹ ਵੀ ਕਿਹਾ ਕਿ ਸਰਕਾਰ ਦੇਸ਼ ਦੀ ਆਰਥਿਕ ਸਥਿਤੀ ਵਿਚ ਸੁਧਾਰ ਲਿਆਉਣ ਅਤੇ ਰੁਜ਼ਗਾਰ ਪੈਦਾ ਕਰਨ ਦੇ ਬਾਰੇ ਵਿਚ ਆਪਣੀ ਯੋਜਨਾ ਦੇਸ਼ ਨਾਲ ਸਾਂਝੀ ਕਰੇ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਨੀਟ ਅਤੇ ਸੰਯੁਕਤ ਦਾਖਲਾ ਪ੍ਰੀਖਿਆ (ਜੇਈਈ) ਦੇ ਸੰਬੰਧ ਵਿਚ ਵਿਦਿਆਰਥੀਆਂ ਦੀਆਂ ਚਿੰਤਾਵਾਂ ਤੇ ਵਿਚਾਰ ਕਰਨ ਅਤੇ ਇੱਕ ਚੰਗਾ ਹੱਲ ਲੱਭਣ।

ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਬਹੁਤ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੇ ਦਾਖਲਾ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ ਸੀ ਕਿ “ਭਾਰਤ ਸਰਕਾਰ ਨੂੰ NEET, JEE ਪ੍ਰੀਖਿਆ ਬਾਰੇ ਵਿਦਿਆਰਥੀਆਂ ਦੇ ਵਿਚਾਰ ਸੁਣਨੇ ਚਾਹੀਦੇ ਹਨ ਅਤੇ ਢੁੱਕਵਾਂ ਹੱਲ ਲੱਭਣਾ ਚਾਹੀਦਾ ਹੈ।

ਦੱਸ ਦਈਏ ਕਿ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਜੇਈਈ (ਮੇਨ) ਅਤੇ ਨੀਟ ਗ੍ਰੈਜੂਏਟ ਪ੍ਰੀਖਿਆ ਨੂੰ ਵਿਦਿਆਰਥੀਆਂ ਦੇ ਕੀਮਤੀ ਸਾਲ ਬਰਬਾਦ ਨਾ ਕਰਨ ਦਾ ਹਵਾਲਾ ਦਿੰਦੇ ਹੋਏ ਮੁਲਤਵੀ ਕਰਨ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ। ਇਹ ਪ੍ਰੀਖਿਆ ਸਤੰਬਰ ਮਹੀਨੇ ਵਿਚ ਲੈਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ। ਜੇਈਈ (ਮੇਨ) ਦੀ ਚੋਣ 1 ਸਤੰਬਰ ਤੋਂ 6 ਸਤੰਬਰ ਤੱਕ ਹੋਣੀ ਹੈ ਜਦੋਂਕਿ ਜੇਈਈ (ਐਡਵਾਂਸਡ) 27 ਸਤੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ 13 ਸਤੰਬਰ ਨੂੰ ਨੀਟ ਦਾ ਆਯੋਜਨ ਕੀਤਾ ਜਾਵੇਗਾ।