ਅਫ਼ਗਾਨਿਸਤਾਨ ਤੋਂ ਸੁਰੱਖਿਅਤ ਭਾਰਤ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਨਿਭਾਈ ਸੇਵਾ 

Hardeep Puri receive ‘swaroop’ of Shri Guru Granth Sahib brought from Kabul

ਨਵੀਂ ਦਿੱਲੀ - ਕਾਬੁਲ ਤੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਵਿੱਤਰ ਸਰੂਪਾਂ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ (Hardeep Singh Puri) ਨੇ ਸਿਰ 'ਤੇ ਰੱਖ ਕੇ ਪੂਰੇ ਸਨਮਾਨ ਨਾਲ ਦਿੱਲੀ ਏਅਰਪੋਰਟ ਤੋਂ ਬਾਹਰ ਲਿਆਂਦਾ। ਹਰਦੀਪ ਪੁਰੀ ਨੇ ਇਸ ਦੀ ਵੀਡੀਓ ਵੀ ਅਪਣੇ ਟਵਿੱਟਰ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਇਸ ਦੌਰਾਨ ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਵਿੱਤਰ ਸਰੂਪਾਂ ਦੀ ਸੇਵਾ ਕਰਨ ਦਾ ਬਹੁਤ ਵੱਡਾ ਸਨਮਾਨ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ - 12 ਸਾਲਾ ਬੱਚੇ ਨੂੰ ਅਗ਼ਵਾ ਕਰ ਕੇ ਬਦਮਾਸ਼ਾਂ ਨੇ ਕਢਿਆ ਦੋ ਯੂਨਿਟ ਖ਼ੂਨ    

 

 

ਖਬਰਾਂ ਅਨੁਸਾਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਅਤੇ ਭਾਜਪਾ ਨੇਤਾ ਆਰਪੀ ਸਿੰਘ ਇੱਕ -ਇੱਕ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਨੂੰ ਬਾਹਰ ਲੈ ਕੇ ਆਏ। ਦੱਸ ਦਈਏ ਕਿ ਇਹਨਾਂ ਸਰੂਪਾਂ ਨੂੰ ਕਾਬੁਲ ਤੋਂ ਦਿੱਲੀ ਏਅਰਪੋਰਟ ਲਿਆਂਦਾ ਗਿਆ ਹੈ। ਵਿਦੇਸ਼ ਮੰਤਰਾਲੇ ਅਨੁਸਾਰ ਏਅਰ ਇੰਡੀਆ ਦੀ ਉਡਾਣ 1956 ਕਾਬੁਲ ਦੇ ਰਸਤੇ ਤੋਂ ਹੁੰਦੀ ਹੋਈ ਦਿੱਲੀ ਤੋਂ ਕਾਬੁਲ ਪਹੁੰਚੀ।

 

 

ਜਹਾਜ਼ ਵਿਚ 78 ਯਾਤਰੀ ਸਵਾਰ ਸਨ, ਜਿਨ੍ਹਾਂ ਵਿਚ 25 ਭਾਰਤੀ ਨਾਗਰਿਕ ਵੀ ਸ਼ਾਮਲ ਸਨ। ਇਸ ਦੇ ਨਾਲ ਹੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵੀ ਲਿਆਂਦੇ ਗਏ। ਇਸ ਸਬੰਧੀ ਜਾਰੀ ਕੀਤੀ ਵੀਡੀਓ ਵਿਚ ਇਹ ਵੇਖਿਆ ਸਕਦਾ ਹੈ ਕਿ ਜਹਾਜ਼ ਵਿਚ ਸਵਾਰ ਸਿੱਖ ਪਵਿੱਤਰ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹਵਾਈ ਅੱਡੇ ਤੱਕ ਲੈ ਕੇ ਆਏ। ਉੱਥੇ ਹੀ ਕੇਂਦਰੀ ਮੰਤਰੀਆਂ ਨੇ ਪਵਿੱਤਰ ਸਰੂਪਾਂ ਨੂੰ ਏਅਰਪੋਰਟ ਤੋਂ ਬਾਹਰ ਲਿਆਂਦਾ ਅਤੇ ਨਾਲ-ਨਾਲ ਗੁਰਬਾਣੀ ਦਾ ਜਾਪ ਵੀ ਕੀਤਾ ਗਿਆ। 

ਇਹ ਵੀ ਪੜ੍ਹੋ -  ਨਵਜੋਤ ਸਿੱਧੂ ਨੇ ਫਿਰ ਕੀਤਾ ਕਿਸਾਨਾਂ ਦੇ ਹੱਕ ‘ਚ ਟਵੀਟ, ਦੱਸਿਆ 'ਪੰਜਾਬ ਮਾਡਲ' ਦਾ ਮਤਲਬ    

ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨ ਸਿੱਖ ਅਤੇ ਹਿੰਦੂਆਂ ਦੀ ਜਾਨ ਨੂੰ ਖ਼ਤਰਾ ਹੈ। ਤਾਲਿਬਾਨੀ ਅਤਿਵਾਦੀ ਪਹਿਲਾਂ ਹੀ ਸਿੱਖ ਗੁਰਦੁਆਰਿਆਂ ਅਤੇ ਮੰਦਰਾਂ ਨੂੰ ਨਿਸ਼ਾਨਾ ਬਣਾ ਚੁੱਕੇ ਹਨ। ਅਜਿਹੀ ਸਥਿਤੀ ਵਿਚ ਬਿਨਾਂ ਕਿਸੇ ਕਿਸਮ ਦਾ ਖ਼ਤਰਾ ਲਏ, ਪਵਿੱਤਰ ਗੁਰੂ ਗ੍ਰੰਥ ਸਾਹਿਬ ਦੇ ਇਹ ਸਰੂਪ ਭਾਰਤ ਲਿਆਂਦੇ ਗਏ ਹਨ।