ਬੰਗਾਲ ਦੀ ਖਾੜੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.1

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭੂਚਾਲ ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਤੋਂ ਲਗਭਗ 296 ਕਿਲੋਮੀਟਰ ਦੱਖਣ-ਪੂਰਬ ਅਤੇ ਚੇਨਈ ਤੋਂ 320 ਕਿਲੋਮੀਟਰ ਪੂਰਬ-ਉੱਤਰ-ਪੂਰਬ ਵਿੱਚ ਸੀ।

Earthquake

 

ਚੇਨਈ: ਮੰਗਲਵਾਰ ਦੁਪਹਿਰ 12:35 ਵਜੇ ਬੰਗਾਲ ਦੀ ਖਾੜੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ (Earthquake tremors felt in the Bay of Bengal)  ਤੀਬਰਤਾ 5.1 ਮਾਪੀ ਗਈ।

 

 

ਜਾਣਕਾਰੀ ਅਨੁਸਾਰ ਭੂਚਾਲ ਦੀ ਗਹਿਰਾਈ 10 ਕਿਲੋਮੀਟਰ ਸੀ। ਭੂਚਾਲ ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਤੋਂ ਲਗਭਗ 296 ਕਿਲੋਮੀਟਰ ਦੱਖਣ-ਪੂਰਬ ਅਤੇ ਚੇਨਈ ਤੋਂ 320 ਕਿਲੋਮੀਟਰ (Earthquake tremors felt in the Bay of Bengal) ਪੂਰਬ-ਉੱਤਰ-ਪੂਰਬ ਵਿੱਚ ਸੀ।

 

ਹੋਰ ਵੀ ਪੜ੍ਹੋ: ਛੱਤੀਸਗੜ੍ਹ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਾਂਗਰਸੀ ਵਿਧਾਇਕ ਦੇ ਪੁੱਤਰ ਸਮੇਤ ਤਿੰਨ ਦੀ ਮੌਤ

 

ਹੋਰ ਵੀ ਪੜ੍ਹੋ: ਕਸ਼ਮੀਰ ਘਾਟੀ 'ਚ ਪਹਿਲੀ ਵਾਰ ਸ਼ੁਰੂ ਹੋਇਆ ਹਾਕੀ ਟੂਰਨਾਮੈਂਟ, 50 ਟੀਮਾਂ ਲੈ ਰਹੀਆਂ ਹਿੱਸਾ

ਇਸ ਤੋਂ ਪਹਿਲਾਂ ਕੇਂਦਰ ਸ਼ਾਸਤ ਪ੍ਰਦੇਸ਼ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ 20 ਅਗਸਤ ਨੂੰ ਸਵੇਰੇ 1:37 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 3.8 ਮਾਪੀ ਗਈ (Earthquake tremors felt in the Bay of Bengal)  ਸੀ। ਇਸ ਤੋਂ ਇਲਾਵਾ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ -ਕਸ਼ਮੀਰ ਵਿੱਚ 19 ਅਗਸਤ ਨੂੰ ਸਵੇਰੇ 5.08 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।