ਅਫ਼ਗਾਨਿਸਤਾਨ ਸੰਕਟ 'ਤੇ ਪੀਐਮ ਮੋਦੀ ਨੇ ਵਲਾਦੀਮੀਰ ਪੁਤਿਨ ਨਾਲ ਕੀਤੀ ਗੱਲ, 45 ਮਿੰਟ ਤੱਕ ਹੋਈ ਚਰਚਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਗਾਨਿਸਤਾਨ ਬਾਰੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਚਰਚਾ ਕੀਤੀ।

PM Modi and Putin discuss Afghan situation

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਗਾਨਿਸਤਾਨ ਬਾਰੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਚਰਚਾ ਕੀਤੀ। ਉਹਨਾਂ ਨੇ ਇਕ ਟਵੀਟ ਜ਼ਰੀਏ ਖੁਦ ਇਸ ਦੀ ਜਾਣਕਾਰੀ ਦਿੱਤੀ ਹੈ। ਉਹਨਾਂ ਲਿਖਿਆ, ‘ਅਪਣੇ ਦੋਸਤ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਨਾਲ ਅਫ਼ਗਾਨਿਸਤਾਨ ਦੇ ਤਾਜ਼ਾ ਹਾਲਾਤ ’ਤੇ ਵਿਸਥਾਰ ਨਾਲ ਅਤੇ ਉਪਯੋਗੀ ਚਰਚਾ ਕੀਤੀ’।

ਹੋਰ ਪੜ੍ਹੋ: ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਦੇਸ਼ ਦੇ ਉਪ- ਰਾਸ਼ਟਰਪਤੀ ਨੂੰ ਮਿਲੇਗਾ 'ਆਪ' ਦਾ ਵਫ਼ਦ: ਹਰਪਾਲ ਚੀਮਾ

ਪੀਐਮ ਮੋਦੀ ਨੇ ਅੱਗੇ ਲਿਖਿਆ ਕਿ ਇਸ ਦੇ ਨਾਲ ਹੀ ਦੋਵਾਂ ਨੇਤਾਵਾਂ ਨੇ ਆਪਸੀ ਮਹੱਤਵ ਦੇ ਹੋਰ ਮੁੱਦਿਆਂ 'ਤੇ ਵੀ ਚਰਚਾ ਕੀਤੀ, ਜਿਨ੍ਹਾਂ ਵਿਚ ਕੋਵਿਡ -19 ਵਿਰੁੱਧ ਭਾਰਤ-ਰੂਸ ਸਹਿਯੋਗ ਵੀ ਸ਼ਾਮਲ ਹੈ ।

ਹੋਰ ਪੜ੍ਹੋ: ਸੁਖਜਿੰਦਰ ਰੰਧਾਵਾ ਦਾ ਬਿਆਨ, ‘ਨਾ ਸਾਨੂੰ ਮੰਤਰੀ ਦੇ ਅਹੁਦੇ ਦਾ ਲਾਲਚ ਤੇ ਨਾ ਹੀ ਕੁਰਸੀ ਜਾਣ ਦਾ ਡਰ’

ਉਹਨਾਂ ਦੱਸਿਆ ਕਿ ਦੋਵੇਂ ਨੇਤਾਵਾਂ ਨੇ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਜਾਰੀ ਰੱਖਣ ’ਤੇ ਸਹਿਮਤੀ ਜਤਾਈ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਜਰਮਨੀ ਦੀ ਚਾਂਸਲਰ ਐਂਗੇਲਾ ਮਰਕਲ ਨਾਲ ਵੀ ਅਫ਼ਗਾਨਿਸਤਾਨ ’ਤੇ ਚਰਚਾ ਕੀਤੀ ਸੀ।