ਲਾਕਡਾਊਨ 'ਚ ਮਜ਼ਦੂਰਾਂ ਨੂੰ ਹਵਾਈ ਜਹਾਜ਼ ਰਾਹੀਂ ਘਰ ਭੇਜਣ ਵਾਲੇ ਕਿਸਾਨ ਨੇ ਕੀਤੀ ਖੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਖੁਦਕੁਸ਼ੀ ਨੋਟ ਵਿਚ ਦੱਸਿਆ ਮੌਤ ਦਾ ਕਾਰਨ

Farmer pappan singh

 

 ਨਵੀਂ ਦਿੱਲੀ: ਕੋਰੋਨਾ ਕਾਲ 'ਚ ਆਪਣੇ ਖੇਤ ਮਜ਼ਦੂਰਾਂ ਨੂੰ ਜਹਾਜ਼ ਰਾਹੀਂ ਉਨ੍ਹਾਂ ਦੇ ਘਰ ਭੇਜਣ ਵਾਲੇ ਕਿਸਾਨ ਪੱਪਨ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਹੈ।  ਜਾਣਕਾਰੀ ਅਨੁਸਾਰ ਉਹਨਾਂ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ।

 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਦੀ ਲਾਸ਼ ਘਰ ਦੇ ਸਾਹਮਣੇ ਸਥਿਤ ਮੰਦਿਰ ਦੇ ਪਗੋਡਾ ਵਿੱਚ ਪੱਖੇ ਨਾਲ ਲਟਕਦੀ ਮਿਲੀ। ਪੁਲਿਸ ਨੂੰ ਉਥੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਅਜਿਹੇ ਵਿੱਚ ਪੁਲਿਸ ਵੱਲੋਂ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਮੰਨਿਆ ਜਾ ਰਿਹਾ ਹੈ। ਉਹਨਾਂ ਨੇ ਸੁਸਾਈਡ ਨੋਟ ਵਿੱਚ ਖ਼ੁਦਕੁਸ਼ੀ ਦਾ ਕਾਰਨ ਬਿਮਾਰੀ ਦੱਸਿਆ ਹੈ।

ਪੱਪਨ ਸਿੰਘ ਪੇਸ਼ੇ ਤੋਂ ਇੱਕ ਕਿਸਾਨ ਸਨ। ਕੋਰੋਨਾ ਕਾਲ ਵਿੱਚ ਜਦੋਂ ਦੇਸ਼ ਭਰ ਵਿੱਚ ਲਾਕਡਾਊਨ ਲੱਗਿਆ ਤਾਂ ਮਜ਼ਦੂਰ ਪੈਦਲ ਹੀ ਆਪਣੇ ਘਰਾਂ ਨੂੰ ਚੱਲ ਪਏ ਸੀ। ਅਜਿਹੇ ਸਮੇਂ ਵਿੱਚ ਪੱਪਨ ਸਿੰਘ ਸੁਰਖੀਆਂ ਵਿੱਚ ਆਏ ਸਨ। ਪੱਪਨ ਸਿੰਘ ਨੇ ਲਾਕਡਾਊਨ ਦੌਰਾਨ ਆਪਣੇ ਖੇਤਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਹਵਾਈ ਜਹਾਜ਼ ਰਾਹੀਂ ਬਿਹਾਰ ਭੇਜਿਆ ਸੀ।