Jammu and Kashmir: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇਕ ਅੱਤਵਾਦੀ ਢੇਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ।

Encounter between security forces and terrorists, a terrorist hoard

Jammu and Kashmir:  ਜੰਮੂ-ਕਸ਼ਮੀਰ ਦੇ ਸੋਪੋਰ ਦੇ ਰਫੀਆਬਾਦ ਇਲਾਕੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਫਿਲਹਾਲ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਕੁਝ ਅੱਤਵਾਦੀ ਅਜੇ ਵੀ ਲੁਕੇ ਹੋ ਸਕਦੇ ਹਨ। ਮਾਰੇ ਗਏ ਅੱਤਵਾਦੀ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਪੁਲਸ ਇਸ ਦੀ ਪਛਾਣ ਕਰਨ 'ਚ ਲੱਗੀ ਹੋਈ ਹੈ।