Jammu News : ਜੰਮੂ ’ਚ ਭਲਕੇ ਸਾਰੇ ਸਰਕਾਰੀ ਤੇ ਨਿੱਜੀ ਸਕੂਲ ਰਹਿਣਗੇ ਬੰਦ, ਸਰਕਾਰ ਨੇ ਖ਼ਰਾਬ ਮੌਸਮ ਨੂੰ ਦੇਖਦੇ ਹੋਏ ਲਿਆ ਫ਼ੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Jammu News : ਜੰਮੂ-ਕਸ਼ਮੀਰ ਸਕੂਲ ਸਿੱਖਿਆ ਵਿਭਾਗ ਵੱਲੋਂ ਪੱਤਰ ਕੀਤਾ ਗਿਆ ਜਾਰੀ

ਜੰਮੂ ’ਚ ਭਲਕੇ ਸਾਰੇ ਸਰਕਾਰੀ ਤੇ ਨਿੱਜੀ ਸਕੂਲ ਰਹਿਣਗੇ ਬੰਦ, ਸਰਕਾਰ ਨੇ ਖ਼ਰਾਬ ਮੌਸਮ ਨੂੰ ਦੇਖਦੇ ਹੋਏ ਲਿਆ ਫ਼ੈਸਲਾ

Jammu News in Punjabi : ਜੰਮੂ ਵਿੱਚ ਭਾਰੀ ਬਾਰਿਸ਼ ਤੋਂ ਬਾਅਦ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਜ਼ਿਆਦਾਤਰ ਹਿੱਸਿਆਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਪਾਣੀ ਭਰਨ ਦੀ ਸਮੱਸਿਆ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ, ਸਰਕਾਰ ਨੇ ਖਰਾਬ ਮੌਸਮ ਨੂੰ ਦੇਖਦੇ ਹੋਏ ਸਕੂਲਾਂ ਸੰਬੰਧੀ ਇੱਕ ਵੱਡਾ ਫੈਸਲਾ ਲਿਆ ਹੈ। ਸੋਮਵਾਰ (25 ਅਗਸਤ) ਨੂੰ ਜੰਮੂ ਡਿਵੀਜ਼ਨ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਜੰਮੂ-ਕਸ਼ਮੀਰ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਸਬੰਧ ਵਿੱਚ ਇੱਕ ਆਦੇਸ਼ ਪੱਤਰ ਵੀ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ, “ਖਰਾਬ ਮੌਸਮ ਦੇ ਮੱਦੇਨਜ਼ਰ, ਇਹ ਆਦੇਸ਼ ਦਿੱਤਾ ਜਾਂਦਾ ਹੈ ਕਿ ਜੰਮੂ ਡਿਵੀਜ਼ਨ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਕੱਲ੍ਹ ਬੰਦ ਰਹਿਣਗੇ।” ਆਦੇਸ਼ ਦੀ ਇੱਕ ਕਾਪੀ ਸਬੰਧਤ ਵਿਭਾਗਾਂ ਨੂੰ ਵੀ ਭੇਜੀ ਗਈ ਹੈ।

ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਊਨਾ ਅਤੇ ਕੁੱਲੂ ਜ਼ਿਲ੍ਹੇ ਵਿੱਚ ਭਾਰੀ ਬਾਰਿਸ਼ ਕਾਰਨ ਕੱਲ੍ਹ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

 (For more news apart from  All government and private schools in Jammu will remain closed tomorrow, govt decision in view of bad weather News in Punjabi, stay tuned to Rozana Spokesman)