Jammu and Kashmir News : ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ
Jammu and Kashmir News : ਬੀਤੇ ਦਿਨੀਂ ਕਿਸ਼ਤਵਾੜ ’ਚ ਫਟਿਆ ਸੀ ਬੱਦਲ, ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਵੀ ਨਾਲ ਰਹੇ ਮੌਜੂਦ
Jammu and Kashmir News in Punjabi : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ ਕਿਸ਼ਤਵਾੜ ਬੱਦਲ ਫਟਣ ਦੀ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੇਂਦਰੀ ਮੰਤਰੀ ਜਤਿੰਦਰ ਸਿੰਘ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਵੀ ਉਨ੍ਹਾਂ ਨਾਲ ਮੌਜੂਦ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਸਾਰੇ ਜ਼ਖ਼ਮੀ ਮਰੀਜ਼ ਖ਼ਤਰੇ ਤੋਂ ਬਾਹਰ ਹਨ ਅਤੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ, ਮੈਂ ਕਿਸ਼ਤਵਾੜ ਵਿੱਚ ਵਾਪਰੀ ਘਟਨਾ ਵਿੱਚ ਪ੍ਰਭਾਵਿਤ ਹੋਏ ਜ਼ਖ਼ਮੀਆਂ ਨੂੰ ਮਿਲਣ ਲਈ ਇੱਥੇ ਆਇਆ ਹਾਂ। ਪ੍ਰਧਾਨ ਮੰਤਰੀ ਵੀ ਇਸ ਘਟਨਾ ਬਾਰੇ ਚਿੰਤਤ ਹਨ ਅਤੇ ਉਨ੍ਹਾਂ ਨੇ ਸਥਿਤੀ ਜਾਣਨ ਦੀ ਇੱਛਾ ਪ੍ਰਗਟਾਈ ਸੀ। ਖ਼ਰਾਬ ਮੌਸਮ ਕਾਰਨ ਮੈਂ ਮੌਕੇ 'ਤੇ ਨਹੀਂ ਜਾ ਸਕਿਆ। ਉੱਥੇ ਜ਼ਮੀਨ ਖਿਸਕਣ ਕਾਰਨ ਵਾਹਨ ਅੱਗੇ ਨਹੀਂ ਵਧ ਸਕੇ। ਸਾਰੇ ਮਰੀਜ਼ ਸੁਰੱਖਿਅਤ ਹਨ ਅਤੇ ਠੀਕ ਹੋ ਰਹੇ ਹਨ।
ਦੱਸ ਦੇਈਏ ਕਿ ਬੀਤੇ ਕੱਲ੍ਹ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੱਦਲ ਫਟਣ ਦੀ ਇੱਕ ਵੱਡੀ ਘਟਨਾ ਵਾਪਰੀ ਹੈ। ਇਸ ਹਾਦਸੇ ਵਿੱਚ ਹੁਣ ਤੱਕ 60 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਲਾਪਤਾ ਲੋਕਾਂ ਵਿੱਚ ਜਲੰਧਰ ਦੀਆਂ ਦੋ ਕੁੜੀਆਂ ਵੀ ਸ਼ਾਮਲ ਹਨ। ਇਨ੍ਹਾਂ ਕੁੜੀਆਂ ਦੇ ਨਾਮ ਦਿਸ਼ਾ ਅਤੇ ਵੰਸ਼ਿਕਾ ਹਨ, ਜੋ ਸੋਢਲ ਦੀਆਂ ਰਹਿਣ ਵਾਲੀਆਂ ਹਨ। ਇਨ੍ਹਾਂ ਦੇ ਲਾਪਤਾ ਹੋਣ ਦੀ ਖ਼ਬਰ ਤੋਂ ਬਾਅਦ ਇਨ੍ਹਾਂ ਦੇ ਪਰਿਵਾਰਕ ਮੈਂਬਰ ਬਹੁਤ ਹੀ ਘਬਰਾਏ ਹੋਏ ਹਨ। ਜਾਣਕਾਰੀ ਅਨੁਸਾਰ, 22 ਸਾਲਾ ਵੰਸ਼ਿਕਾ ਆਪਣੀ ਸਹੇਲੀ ਦਿਸ਼ਾ ਤੇ ਆਪਣੇ ਮਾਤਾ-ਪਿਤਾ ਅਤੇ ਭਰਾ ਨਾਲ ਜੰਮੂ-ਕਸ਼ਮੀਰ ਗਈ ਹੋਈ ਸੀ। ਜਿੱਥੇ ਉਹ ਆਪਣੇ ਪਰਿਵਾਰ ਨਾਲ ਮਾਤਾ ਦੇ ਮੰਦਰ ਵਿੱਚ ਦਰਸ਼ਨ ਕਰਨ ਗਏ, ਪਰ ਕਿਸ਼ਤਵਾੜ ਵਿੱਚ ਬੱਦਲ ਫਟਣ ਤੋਂ ਬਾਅਦ, ਇਹ ਦੋਵੇਂ ਕੁੜੀਆਂ ਲਾਪਤਾ ਹਨ।
(For more news apart from Union Defence Minister Rajnath Singh reaches Government Medical College, Jammu News in Punjabi, stay tuned to Rozana Spokesman)