ਮੌਸਮ ਅਲਰਟ : ਭਾਰੀ ਬਾਰਿਸ਼ ਕਾਰਨ ਪੰਜਾਬ-ਹਰਿਆਣਾ 'ਚ ਫ਼ਸਲਾਂ ਤਬਾਹ, ਦਿੱਲੀ ਤੇ ਹਿਮਾਚਲ 'ਚ ਵੀ ਬਾਰਿਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਸਵੇਰ ਵੇਲੇ ਕੁੱਝ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋਈ। ਨਾਲ ਹੀ ਸ਼ਹਿਰ ਦਾ ਘੱਟੋ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਦਰਜ ਕੀਤਾ...

Heavy Rain

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਸਵੇਰ ਵੇਲੇ ਕੁੱਝ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋਈ। ਨਾਲ ਹੀ ਸ਼ਹਿਰ ਦਾ ਘੱਟੋ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਦੇ ਕਾਰਨ ਮੌਸਮ ਖ਼ੁਸ਼ਨੁਮਾ ਰਿਹਾ। ਮੌਸਮ ਵਿਭਾਗ ਦੇ ਮੁਤਾਬਕ ਮੌਸਮ ਮਾਹਿਰਾਂ ਨੇ ਆਸਮਾਨ ਵਿਚ ਅੰਸ਼ਿਕ ਰੂਪ ਨਾਲ ਬੱਦਲ ਛਾਏ ਰਹਿਣ ਅਤੇ ਮੱਧਮ ਬਾਰਿਸ਼ ਅਤੇ ਗਰਜ਼ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਜ਼ਾਹਿਰ ਕੀਤੀ ਹੈ। 

ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦਸਿਆ ਕਿ ਘੱਟੋ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਜ਼ਿਆਦਾਤਰ ਤਾਪਮਾਨ ਔਸਤ ਨਾਲੋਂ ਤਿੰਨ ਡਿਗਰੀ ਸੈਲਸੀਅਸ ਹੇਠਾਂ 31 ਡਿਗਰੀ ਸੈਲਸੀਅਸ ਦੇ ਕਰੀਬ ਬਣੇ ਰਹਿਣ ਦਾ ਅੰਦਾਜ਼ਾ ਹੈ। ਨਮੀ 92 ਫ਼ੀਸਦੀ ਦਰਜ ਕੀਤਾ ਗਿਆ ਅਤੇ ਬਾਰਿਸ਼ 16.3 ਮਿਲੀਮੀਟਰ ਦਰਜ ਕੀਤਾ ਗਿਆ। ਸੋਮਵਾਰ ਨੂੰ ਦਿੱਲੀ ਦੇ ਮੱਧ ਅਤੇ ਪੂਰਬੀ ਹਿੱਸਿਆਂ ਵਿਚ ਹਲਕੀ ਬਾਰਿਸ਼ ਹੋਈ। ਕੱਲ੍ਹ ਦਾ ਜ਼ਿਆਦਾਤਰ ਅਤੇ ਘੱਟੋ ਘੱਟ ਤਾਪਮਾਨ ਕ੍ਰਮਵਾਰ 31.2 ਅਤੇ 24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। 

ਪੰਜਾਬ, ਹਰਿਆਣਾ ਦੇ ਜ਼ਿਆਦਾਤਰ ਇਲਾਕਿਆਂ ਵਿਚ ਤੀਜੇ ਦਿਨ ਵੀ ਆਮ ਨਾਲੋਂ ਭਾਰੀ ਬਾਰਿਸ਼ ਨਾਲ ਜਨ ਜੀਵਨ ਪ੍ਰਭਾਵਤ ਹੈ। ਕਿਸਾਨਾਂ ਨੇ ਦਸਿਆ ਕਿ ਖੇਤਾਂ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਕੱਟਣ ਲਈ ਤਿਆਰ ਸੀ ਪਰ ਬੇਮੌਸਮੀ ਬਾਰਿਸ਼ ਨਾਲ ਫ਼ਸਲ ਬਰਬਾਦ ਹੋ ਗਈ। ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿਚ ਭਾਰੀ ਬਾਰਿਸ਼ ਹੋਣ ਦੇ ਕਾਰਨ ਪੰਜਾਬ ਵਿਚ ਸਤਲੁਜ, ਬਿਆਸ ਅਤੇ ਰਾਵੀ, ਹਰਿਆਣਾ ਵਿਚ ਯਮਨਾ ਨਦੀਆਂ ਦੇ ਲਈ ਸੋਮਵਾਰ ਨੂੰ ਚਿਤਾਵਨੀ ਜਾਰੀ ਕੀਤੀ ਗਈ ਹੈ।

ਅੰਮ੍ਰਿਤਸਰ ਵਿਚ ਐਤਵਾਰ ਨੂੰ 145 ਮਿਲੀਮੀਟਰ ਬਾਰਿਸ਼ ਹੋਈ। ਸ਼ਹਿਰ ਵਿਚ ਜ਼ਿਆਦਾਤਰ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 11 ਡਿਗਰੀ ਹੇਠਾਂ ਹੈ। ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਪਵਿੱਤਰ ਜਲ ਦਾ ਪੱਧਰ ਵੀ ਵਧ ਗਿਆ ਹੈ, ਜਿਸ ਨਾਲ ਉਥੇ ਆਉਣ ਵਾਲੇ ਸ਼ਰਧਾਲੂਆਂ ਦੇ ਲਈ ਸਮੱਸਿਆਵਾਂ ਪੈਦਾ ਹੋ ਗਈਆਂ। ਦੋਵੇਂ ਸੂਬਿਆਂ ਦੇ ਵੱਖ ਵੱਖ ਹਿੱਸਿਆਂ ਵਿਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਤ ਹੋਈ ਹੈ। ਚੰਡੀਗੜ੍ਹ ਵਿਚ ਕਈ ਥਾਵਾਂ ਪਾਣੀ ਭਰਿਆ ਹੋਣ ਨਾਲ ਆਵਾਜਾਈ ਪ੍ਰਭਾਵਤ ਹੋਈ ਹੈ।

ਹਰਿਆਣੇ ਦੇ ਪੰਚਕੂਲਾ ਅਤ ਪੰਜਾਬ ਦੇ ਮੁਹਾਲੀ ਨਾਲ ਲਗਦੇ ਇਲਾਕਿਆਂ ਵਿਚ ਪ੍ਰਸ਼ਾਸਨ ਨੂੰ ਪਾਣੀ ਭਰਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਪੰਜਾਬ ਦੇ ਨਵਾਂ ਸ਼ਹਿਰ ਜ਼ਿਲ੍ਹੇ ਵਿਚ ਐਤਵਾਰ ਨੂੰ ਇਕ ਘਰ ਦੀ ਛੱਤ ਡਿਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਸੀ। ਲਗਾਤਾਰ ਬਾਰਿਸ਼ ਕਾਰਨ ਦੋਵੇਂ ਰਾਜਾਂ ਵਿਚ ਜ਼ਿਆਦਾਤਰ ਤਾਪਮਾਨ ਵਿਚ ਗਿਰਾਵਟ ਆਈ ਹੈ। ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਸਮੇਤ ਰਾਜ ਦੇ ਕਈ ਹਿੱਸਿਆਂ ਵਿਚ ਸੋਮਵਾਰ ਸਵੇਰੇ ਤੋਂ ਨਿਕਲੀ ਤੇਜ਼ ਧੁੱਪ ਚੁਭਣ ਵਾਲੀ ਰਹੀ। ਮੌਸਮ ਵਿਭਾਗ ਨੇ ਅਗਾਮੀ 24 ਘੰਟਿਆਂ ਵਿਚ ਰਾਜ ਦੇ ਕਈ ਹਿੱਸਿਆਂ ਵਿਚ ਬੌਛਾਰਾਂ ਪੈਣ ਦੀ ਸੰਭਾਵਨਾ ਜਤਾਈ ਹੈ।

ਰਾਜ ਦੇ ਵੱਖ ਵੱਖ ਹਿੱਸਿਆਂ ਵਿਚ ਬੀਤੇ ਦੋ ਦਿਨਾਂ ਵਿਚ ਹੋਈ ਬਾਰਿਸ਼ ਤੋਂ ਬਾਅਦ ਸੋਮਵਾਰ ਨੂੰ ਇਕ ਵਾਰ ਫਿਰ ਮੌਸਮ ਦੇ ਮਿਜ਼ਾਜ਼ ਵਿਚ ਤਲਖ਼ੀ ਨਜ਼ਰ ਆਈ। ਤੇਜ਼ ਧੁੱਪ ਨਿਕਲੀ ਹੈ। ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿਚ ਤੇਜ਼ ਧੁੱਪ ਨਿਕਲਣ ਨਾਲ ਤਾਪਮਾਨ ਵਿਚ ਵਾਧਾ ਹੋਇਆ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਹਲਕੇ ਬੱਦਣ ਛਾ ਸਕਦੇ ਹਨ।

ਯੂਪੀ ਮੌਸਮ ਵਿਭਾਗ ਦੇ ਨਿਦੇਸ਼ਕ ਜੇਪੀ ਗੁਪਤਾ ਨੇ ਦਸਿਆ ਕਿ ਦਿਨ ਵਿਚ ਤੇਜ਼ ਧੁੱਪ ਨਿਕਲਣ ਨਾਲ ਤਾਪਮਾਨ ਵਿਚ ਮਾਮੂਲੀ ਵਾਧਾ ਹੋਣ ਦੀ ਉਮੀਦ ਹੈ।  ਹਾਲਾਂਕਿ ਕਈ ਜ਼ਿਲ੍ਹਿਆਂ ਵਿਚ ਅੰਸ਼ਿਕ ਤੌਰ 'ਤੇ ਬੱਦਲ ਦਾ ਅਸਰ ਵੀ ਬਣਿਆ ਰਹੇਗਾ, ਜਿਸ ਨਾਲ ਬੂੰਦਾਂ ਬਾਂਦੀ ਹੋ ਸਕਦੀ ਹੈ।