ਮਹਾਰਾਸ਼ਟਰ: ਠਾਣੇ ਦੀ ਫੈਕਟਰੀ 'ਚ ਜ਼ਬਰਦਸਤ ਧਮਾਕਾ, ਦੋ ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਛੇ ਲੋਕ ਜ਼ਖ਼ਮੀ

photo

 

ਠਾਣੇ: ਮਹਾਰਾਸ਼ਟਰ ਦੇ ਠਾਣੇ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ 'ਚ 6 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਇਹ ਵੀ ਪੜ੍ਹੋ: ਅਕਾਲੀ ਦਲ ਨੂੰ ਪੰਥਕ ਦੀ ਬਜਾਏ ਪੰਜਾਬੀ ਪਾਰਟੀ ਬਣਾਉਣ ਮਗਰੋਂ ਪੰਥਕ ਸੋਚ ਵਾਲੀ ਅਖ਼ਬਾਰ ਵੀ ਕੋਈ ਨਾ ਰਹਿ ਜਾਏ...

ਫੈਕਟਰੀ ਵਿੱਚ ਧਮਾਕਾ ਉਸ ਸਮੇਂ ਹੋਇਆ ਜਦੋਂ ਨਾਈਟ੍ਰੋਜਨ ਗੈਸ ਦੇ ਕੰਟੇਨਰਾਂ ਨੂੰ ਭਰਨ ਦਾ ਕੰਮ ਚੱਲ ਰਿਹਾ ਸੀ। ਠਾਣੇ ਨਗਰ ਨਿਗਮ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਬਿਆਸ ਦਰਿਆ 'ਚ ਡੁੱਬਣ ਨਾਲ 2 ਬੱਚਿਆਂ ਦੀ ਹੋਈ ਮੌਤ

ਠਾਣੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਾਕਾ ਉਦਯੋਗਿਕ ਖੇਤਰ ਵਿੱਚ ਇਕ ਫੈਕਟਰੀ ਵਿੱਚ ਹੋਇਆ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਕੰਪਨੀ ਵਿੱਚ ਨਾਈਟ੍ਰੋਜਨ ਗੈਸ ਦਾ ਇੱਕ ਟੈਂਕਰ ਲਿਆਂਦਾ ਗਿਆ ਸੀ, ਜਿਸ ਵਿੱਚ ਸੀ.ਐਸ.2 (ਕਾਰਬਨ ਡਾਈਸਲਫਾਈਡ) ਭਰਿਆ ਜਾਣਾ ਸੀ ਅਤੇ ਜਾਂਚ ਦੌਰਾਨ ਟੈਂਕਰ ਵਿੱਚ ਧਮਾਕਾ ਹੋ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਘਟਨਾ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 'ਚੋਂ ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਆਈ.ਸੀ.ਯੂ. ਵਿਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਜਦੋਂ ਧਮਾਕਾ ਹੋਇਆ ਤਾਂ ਉੱਥੇ ਕਿੰਨੇ ਲੋਕ ਮੌਜੂਦ ਸਨ।