Maharashtra, Haryana ਦੇ ਚੋਣ ਨਤੀਜੇ ਅੱਜ, ਦੇਖੋ ਕਿਸ ਦੇ ਸਿਰ ਸਜੇਗਾ ਜਿੱਤ ਦਾ ਸਿਹਰਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਹਰਿਆਣਾ ਅਤੇ ਮਹਾਰਾਸ਼ਟਰ ਸਮੇਤ ਵੱਖ-ਵੱਖ ਸੂਬਿਆਂ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਭਾਵ ਵੀਰਵਾਰ ਨੂੰ ਨਤੀਜੇ ਆਉਣਗੇ।..

maharashtra haryana results

ਨਵੀਂ ਦਿੱਲੀ : ਹਰਿਆਣਾ ਅਤੇ ਮਹਾਰਾਸ਼ਟਰ ਸਮੇਤ ਵੱਖ-ਵੱਖ ਸੂਬਿਆਂ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਭਾਵ ਵੀਰਵਾਰ ਨੂੰ ਨਤੀਜੇ ਆਉਣਗੇ। ਇਨ੍ਹਾਂ ਚੋਣਾਂ ਦੌਰਾਨ ਦੇਖਣਾ ਇਹ ਹੋਵੇਗਾ ਕਿ ਕਿਸ ਦੇ ਸਿਰ ਜਿੱਤ ਦਾ ਸਿਹਰਾ ਸਜੇਗਾ। ਦੱਸ ਦੇਈਏ ਕਿ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ।

 

ਚੋਣ ਕਮਿਸ਼ਨ ਮੁਤਾਬਕ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਵੋਟਿੰਗ ਕੇਂਦਰਾਂ ਕੋਲ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਦੱਸਣਯੋਗ ਹੈ ਕਿ ਮਹਾਰਾਸ਼ਟਰ 'ਚ 60 ਅਤੇ ਹਰਿਆਣਾ 'ਚ 65 ਫੀਸਦੀ ਤੋਂ ਜ਼ਿਆਦਾ ਵੋਟਿੰਗ ਹੋਈ। ਮਹਾਰਾਸ਼ਟਰ ਦੀਆਂ 288 ਸੀਟਾਂ ਲਈ 3239 ਤੋਂ ਜ਼ਿਆਦਾ ਅਤੇ ਹਰਿਆਣਾ 'ਚ 90 ਸੀਟਾਂ ਲਈ 1169 ਉਮੀਦਵਾਰਾਂ ਦੀ ਕਿਸਮਤ ਦਾਅ 'ਤੇ ਲੱਗੀ ਹੈ।

 

ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਅਤੇ ਹਰਿਆਣਾ 'ਚ 21 ਅਕਤੂਬਰ ਨੂੰ ਵੋਟਾਂ ਪਈਆਂ। ਐਗਜ਼ਿਟ ਪੋਲ ਮੁਤਾਬਕ ਮਹਾਰਾਸ਼ਟਰ 'ਚ ਫੜਨਵੀਸ ਸਰਕਾਰ ਅਤੇ ਹਰਿਆਣਾ 'ਚ ਮਨੋਹਰ ਲਾਲ ਖੱਟੜ ਦੀ ਸਰਕਾਰ ਬਣਨ ਦਾ ਅੰਦਾਜ਼ਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।