ਸਿਆਸੀ ਦੌਰਿਆਂ ਦੀ ਬਜਾਏ ਰਾਹੁਲ ਗਾਂਧੀ ਨੂੰ ਟਾਂਡਾ ਤੇ ਰਾਜਸਥਾਨ ਦਾ ਦੌਰਾ ਕਰਨਾ ਚਾਹੀਦਾ ਹੈ- ਜਾਵੇਡਕਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਟਾਂਡਾ ਮਾਮਲੇ ਨੂੰ ਲੈ ਕੇ ਭਖੀ ਸਿਆਸਤ

Prakash Javadekar

ਨਵੀਂ ਦਿੱਲੀ: ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਔਰਤਾਂ ਖਿਲਾਫ਼ ਅਪਰਾਧ ਦੀਆਂ ਘਟਨਾਵਾਂ ਨੂੰ ਲੈ ਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਨਿਸ਼ਾਨੇ 'ਤੇ ਲਿਆ ਹੈ। ਉਹਨਾਂ ਕਿਹਾ ਕਿ ਕਾਂਗਰਸ ਨੂੰ ਕਾਂਗਰਸ ਸ਼ਾਸਤ ਸੂਬਿਆਂ ਵਿਚ ਵਾਪਰ ਰਹੀਆਂ ਦਰਿੰਦਗੀ ਦੀਆਂ ਘਟਨਾਵਾਂ 'ਤੇ ਵੀ ਬੋਲਣਾ ਚਾਹੀਦਾ ਹੈ ਨਾ ਕਿ ਹਾਥਰਸ ਜਾਂ ਹੋਰ ਥਾਵਾਂ 'ਤੇ ਜਾ ਕੇ ਫੋਟੋ ਸੈਸ਼ਨ ਕਰਵਾਉਣਾ ਚਾਹੀਦਾ ਹੈ।

ਪ੍ਰਕਾਸ਼ ਜਾਵੇਡਕਰ ਨੇ ਕਿਹਾ ਕਿ ਪੰਜਾਬ ਦੇ ਹੁਸ਼ਿਆਰਪੁਰ ਦੇ ਟਾਡਾਂ ਵਿਚ ਛੇ ਸਾਲ ਦੀ ਬੱਚੀ ਨਾਲ ਦਰਿੰਦਗੀ ਦੀ ਘਟਨਾ ਬੇਹੱਦ ਹੈਰਾਨੀਜਨਕ ਹੈ। ਸਿਆਸੀ ਦੌਰਿਆਂ 'ਤੇ ਜਾਣ ਦੀ ਬਜਾਏ ਰਾਹੁਲ ਗਾਂਧੀ ਨੂੰ ਟਾਂਡਾ ਅਤੇ ਰਾਜਸਥਾਨ ਦਾ ਦੌਰਾ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਹਨਾਂ ਨੂੰ ਔਰਤਾਂ ਖਿਲਾਫ਼ ਅਪਰਾਧ ਦੀਆਂ ਘਟਨਾਵਾਂ 'ਤੇ ਵੀ ਐਕਸ਼ਨ ਲੈਣਾ ਚਾਹੀਦਾ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਿਚੋਂ ਕਿਸੇ ਨੇ ਵੀ ਟਾਂਡਾ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਨਹੀਂ ਕੀਤੀ। ਉਹ ਅਪਣੀ ਕਾਂਗਰਸ ਸ਼ਾਸਤ ਸੂਬਿਆਂ ਵਿਚ ਔਰਤਾਂ ਨਾਲ ਹੋ ਰਹੀ ਬੇਇਨਸਾਫੀ 'ਤੇ ਧਿਆਨ ਨਹੀਂ ਦਿੰਦੇ ਪਰ ਪੀੜਤ ਪਰਿਵਾਰ ਦੇ ਨਾਲ ਫੋਟੋ ਸੈਸ਼ਨ ਲਈ ਹਾਥਰਸ ਅਤੇ ਹੋਰ ਸਥਾਨਾਂ 'ਤੇ ਜਾਂਦੇ ਹਨ।

 

 

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਕ ਮਾਸੂਮ 6 ਸਾਲਾ ਬੱਚੀ ਨਾਲ ਦਰਿੰਦਗੀ ਭਰਪੂਰ ਕਾਰਾ ਕਰਨ ਮਗਰੋਂ ਉਸ ਨੂੰ ਜ਼ਿੰਦਾ ਸਾੜ ਕੇ ਕਤਲ ਕਰਨ ਵਾਲੇ ਦਾਦਾ-ਪੋਤਾ ਸੁਰਜੀਤ ਸਿੰਘ ਅਤੇ ਸੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਮਲੇ ਦੀ ਸਹੀ ਜਾਂਚ ਯਕੀਨੀ ਬਣਾਉਣ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।