ਰਾਹੁਲ ਗਾਂਧੀ ਦਾ ਪੀਐਮ ਮੋਦੀ ਤੇ ਤੰਜ਼, ਪੈਟਰੋਲ ਦੀਆਂ ਕੀਮਤਾਂ ‘ਤੇ ਟੈਕਸ ਡਕੈਤੀ ਵਧਦੀ ਜਾ ਰਹੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਤੇ ਚੋਣਾਂ ਹੋਣ ਤਾਂ ਥੋੜ੍ਹੀ ਰੋਕ ਲੱਗੇ।

Rahul Gandhi and PM Modi

 

 ਨਵੀਂ ਦਿੱਲੀ : ਦੇਸ਼ ਵਿੱਚ ਦਿਨੋਂ-ਦਿਨ ਵੱਧ ਮਹਿੰਗਾਈ ਵੱਧ ਰਹੀ ਹੈ। ਬੀਜੇਪੀ ਸਰਕਾਰ ਦੇ ਰਾਜ ਵਿਚ ਲੋਕਾਂ ਨੂੰ ਸੁੱਖ ਦਾ ਸਾਹ ਨਹੀਂ ਮਿਲਿਆ। ਮਹਿੰਗਾਈ ਆਮ ਆਦਮੀ ਦਾ ਲੱਕ ਤੋੜ ਰਹੀ ਹੈ। ਦੇਸ਼ ਵਿੱਚ ਵਧਦੀ ਮਹਿੰਗਾਈ  ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਕੇਂਦਰ ਸਰਕਾਰ ‘ਤੇ ਤੰਜ਼ ਕਸ ਰਹੀ ਹੈ। 

 

ਇਸ ਦੌਰਾਨ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖਿਲਾਫ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਪੈਟਰੋਲ ਦੀਆਂ ਕੀਮਤਾਂ ‘ਤੇ ਟੈਕਸ ਡਕੈਤੀ ਵਧਦੀ ਜਾ ਰਹੀ ਹੈ।

 

ਕਿਤੇ ਚੋਣਾਂ ਹੋਣ ਤਾਂ ਥੋੜ੍ਹੀ ਰੋਕ ਲੱਗੇ। ਇਸ ਤੋਂ ਇਲਾਵਾ ਕਾਂਗਰਸ ਵਲੋਂ ਤੇਲ ਦੀਆਂ ਵਧਦੀਆਂ ਕੀਮਤਾਂ ਖਿਲਾਫ ਵੱਡੇ ਪੱਧਰ ‘ਤੇ ਅੰਦੋਲਨ ਕਰਨ ਦਾ ਫੈਸਲਾ ਲਿਆ ਗਿਆ ਹੈ। ਪਾਰਟੀ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ 14 ਨਵੰਬਰ ਤੋਂ 29 ਨਵੰਬਰ ਤੱਕ ਵੱਡੇ ਪੱਧਰ ‘ਤੇ ਅੰਦੋਲਨ ਕੀਤਾ ਜਾਵੇਗਾ।