ਕਾਂਗੋ: ਕਿਸ਼ਤੀ ਵਿਚ ਅੱਗ ਲੱਗਣ ਕਾਰਨ ਘੱਟੋ ਘੱਟ 16 ਲੋਕਾਂ ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਏਪੀਆਨਾ ਮੁਤਾਬਕ ਹਾਦਸੇ ਤੋਂ ਬਾਅਦ ਘੱਟੋ-ਘੱਟ 11 ਲੋਕਾਂ ਨੂੰ ਬਚਾ ਲਿਆ ਗਿਆ

Image: For representation purpose only.

 

ਕਾਂਗੋ: ਨਦੀ 'ਚ ਇਕ ਕਿਸ਼ਤੀ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਸੂਬਾਈ ਡਿਪਟੀ ਪੇਪ ਏਪੀਆਨਾ ਨੇ ਦਸਿਆ ਕਿ ਕਿਸ਼ਤੀ ਬਾਲਣ ਲੈ ਕੇ ਰਾਜਧਾਨੀ ਕਿਨਸ਼ਾਸਾ ਦੇ ਪੂਰਬ 'ਚ ਸਥਿਤ ਮਬਾਂਦਾਕਾ ਸ਼ਹਿਰ ਵੱਲ ਜਾ ਰਹੀ ਸੀ।

ਇਹ ਵੀ ਪੜ੍ਹੋ: ਸ਼ੂਟਿੰਗ ਚੈਂਪੀਅਨਸ਼ਿਪ ਵਿਚ ਸਰਬਜੋਤ ਸਿੰਘ ਨੇ ਜਿੱਤਿਆ ਕਾਂਸੀ ਦਾ ਤਮਗ਼ਾ, ਪੈਰਿਸ ਉਲੰਪਿਕ ’ਚ ਪੱਕਾ ਕੀਤਾ ਅੱਠਵਾਂ ਕੋਟਾ

ਉਨ੍ਹਾਂ ਦਸਿਆ ਕਿ ਇਸ ਹਾਦਸੇ 'ਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ। ਏਪੀਆਨਾ ਮੁਤਾਬਕ ਹਾਦਸੇ ਤੋਂ ਬਾਅਦ ਘੱਟੋ-ਘੱਟ 11 ਲੋਕਾਂ ਨੂੰ ਬਚਾ ਲਿਆ ਗਿਆ ਹੈ ਅਤੇ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਕੁੱਝ ਹੋਰ ਲੋਕ ਲਾਪਤਾ ਹਨ ਜਾਂ ਨਹੀਂ। ਇਸ ਤੋਂ ਦੋ ਦਿਨ ਪਹਿਲਾਂ ਕਾਂਗੋ ਨਦੀ ਵਿਚ ਇਕ ਕਿਸ਼ਤੀ ਪਲਟ ਗਈ ਸੀ, ਜਿਸ ਵਿਚ ਸਵਾਰ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ ਸੀ।