ਚੰਡੀਗੜ੍ਹ 'ਚ ਆਟੋ ਅਤੇ ਕਾਰ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ
ਇਸ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ।
Image: For representation purpose only.
ਚੰਡੀਗੜ੍ਹ: ਸੈਕਟਰ-16 ਸਥਿਤ ਜੀਐਮਐਸਐਚ ਦੇ ਬਾਹਰ ਅਚਾਨਕ ਇਕ ਆਟੋ ਨੂੰ ਅੱਗ ਲੱਗ ਗਈ। ਉਥੇ ਮੌਜੂਦ ਸੁਰੱਖਿਆ ਗਾਰਡ ਨੇ ਇਸ ਅੱਗ ਦੀ ਸੂਚਨਾ ਚੰਡੀਗੜ੍ਹ ਪੁਲਿਸ ਦੇ ਫਾਇਰ ਵਿਭਾਗ ਨੂੰ ਦਿਤੀ ਸੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਸੈਕਟਰ-11 ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਇਸ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਦੁਸਹਿਰੇ ਮੌਕੇ ਲੋਕਾਂ ਨੂੰ ਅਪੀਲ; ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦਾ ਸੰਕਲਪ ਲਉ
ਫਾਇਰ ਵਿਭਾਗ ਨੂੰ ਸ਼ੱਕ ਹੈ ਕਿ ਸੀਐਨਜੀ ਆਟੋ ਵਿਚ ਕੁੱਝ ਸਪਾਰਕਿੰਗ ਕਾਰਨ ਅੱਗ ਲੱਗੀ ਹੈ। ਇਸ ਤੋਂ ਇਲਾਵਾ ਟ੍ਰਿਬਿਊਨ ਚੌਕ 'ਤੇ ਇਕ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਪਰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ | ਫਾਇਰ ਵਿਭਾਗ ਦੀ ਟੀਮ ਮੌਕੇ 'ਤੇ ਮੌਜੂਦ ਹੈ।