ਵਿਆਹ ਸਮਾਗਮਾਂ ਨੂੰ ਲੈ ਕੇ ਹਰਿਆਣਾ ਸਰਕਾਰ ਦੇ ਦਿਸ਼ਾ-ਨਿਰਦੇਸ਼, 100 ਲੋਕਾਂ ਦੇ ਇਕੱਠ ਨੂੰ ਮਨਜ਼ੂਰੀ
ਸਰਕਾਰ ਨੇ ਵਿਆਹ ਸਮਾਗਮਾਂ ਦੌਰਾਨ ਹਾਲ 'ਚ 100 ਅਤੇ ਖੁੱਲ੍ਹੀ ਥਾਂ 'ਤੇ 200 ਲੋਕਾਂ ਦੇ ਇਕੱਠ ਨੂੰ ਮਨਜ਼ੂਰੀ ਦਿੱਤੀ ਹੈ।
wedding
ਚੰਡੀਗੜ੍ਹ- ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਚਲਦੇ ਹਰਿਆਣਾ ਸਰਕਾਰ ਨੇ ਵਿਆਹ ਸਮਾਗਮਾਂ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਗੁਰੂਗ੍ਰਾਮ, ਫ਼ਰੀਦਾਬਾਦ, ਰੇਵਾੜੀ, ਰੋਹਤਕ, ਪਾਣੀਪਤ ਅਤੇ ਹਿਸਾਰ ਜ਼ਿਲ੍ਹਿਆਂ 'ਚ ਵਿਆਹ ਸਮਾਗਮਾਂ ਦੌਰਾਨ ਹਾਲ 'ਚ 50 ਅਤੇ ਖੁੱਲ੍ਹੀ ਥਾਂ 'ਤੇ 100 ਲੋਕ ਇਕੱਠੇ ਹੋ ਸਕਦੇ ਹਨ।
ਉੱਥੇ ਹੀ ਬਾਕੀ ਜ਼ਿਲ੍ਹਿਆਂ 'ਚ ਸਰਕਾਰ ਨੇ ਵਿਆਹ ਸਮਾਗਮਾਂ ਦੌਰਾਨ ਹਾਲ 'ਚ 100 ਅਤੇ ਖੁੱਲ੍ਹੀ ਥਾਂ 'ਤੇ 200 ਲੋਕਾਂ ਦੇ ਇਕੱਠ ਨੂੰ ਮਨਜ਼ੂਰੀ ਦਿੱਤੀ ਹੈ। ਜਿਕਰਯੋਗ ਹੈ ਕਿ 1 ਅਕਤੂਬਰ ਨੂੰ ਰਾਜ ਸਰਕਾਰ ਨੇ ਜੋ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ, ਉਹ ਇੰਝ ਜਾਪਦੇ ਹਨ ਕਿ ਹੁਣ ਕੋਰੋਨਾ ਵਾਇਰਸ ਦੀ ਲਾਗ ਖਤਮ ਹੋ ਰਹੀ ਹੈ। ਪਰ ਹੁਣ ਕੋਰੋਨਾ ਦੇ ਮਾਮਲੇ ਵਧਣ ਕਰਕੇ ਮੁੜ ਫਿਰ ਤੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ।