Supreme Court :BSF ਦੇ ਸਿਪਾਹੀ ਤੇਜ ਬਹਾਦੁਰ ਦੀ ਪੀਐਮ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜਸਟਿਸ ਏ ਐਸ ਬੋਪੰਨਾ ਅਤੇ ਜਸਟਿਸ ਵੀ. ਰਾਮਸੂਬਰਮਨੀਅਮ ਦੇ ਨਾਲ ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਹ ਫੈਸਲਾ ਦਿੱਤਾ ਹੈ।

_Narendra_Modi_and_former_BSF_Jawan_Tej_Bahadur

ਲਖਨਉ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਲੋਕ ਸਭਾ ਚੋਣਾਂ 2019 ਵਿੱਚ ਵਾਰਾਣਸੀ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਤੇਜ ਬਹਾਦਰ ਯਾਦਵ ਨੂੰ ਸੁਪਰੀਮ ਕੋਰਟ ਤੋਂ ਝਟਕਾ ਮਿਲਿਆ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਬੀਐਸਐਫ ਦੇ ਸਿਪਾਹੀ ਤੇਜ ਬਹਾਦਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਇਆ।