ਬਸਪਾ ਆਗੂ ਸੋਢੀ ਵਿਕਰਮ ਸਿੰਘ AAP ’ਚ ਸ਼ਾਮਲ, ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ’ਚ ਚੁੱਕਿਆ ਝਾੜੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੋਢੀ ਵਿਕਰਮ ਸਿੰਘ ਨੇ ‘ਆਪ’ ਸੁਪਰੀਮੋਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਦੌਰਾਨ ਪਾਰਟੀ ’ਚ ਸ਼ਮੂਲੀਅਤ ਕੀਤੀ।   

BSP leader Sodhi Vikram Singh joins AAP

ਚੰਡੀਗੜ੍ਹ,: ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਰੂਪਨਗਰ ਜ਼ਿਲੇ ਵਿੱਚ ਉਦੋਂ ਬਲ਼ ਮਿਲਿਆ, ਜਦੋਂ ਬਹੁਜਨ ਸਮਾਜ ਪਾਰਟੀ ਬਸਪਾ ਦੇ ਸੀਨੀਅਰ ਆਗੂ ਅਤੇ ਕੌਮਾਂਤਰੀ ਖ਼ਿਡਾਰੀ ਸੋਢੀ ਵਿਕਰਮ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੋਢੀ ਵਿਕਰਮ ਸਿੰਘ ਨੇ ‘ਆਪ’ ਸੁਪਰੀਮੋਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਦੌਰਾਨ ਪਾਰਟੀ ’ਚ ਸ਼ਮੂਲੀਅਤ ਕੀਤੀ।   

ਸ੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਸੋਢੀ ਵਿਕਰਮ ਸਿੰਘ ਨੇ 2019 ਦੀਆਂ ਲੋਕ ਸਭਾ ਚੋਣਾ ਸਮੇਂ ਸ੍ਰੀ ਅਨੰਦਪੁਰ ਸਾਹਿਬ ਤੋਂ  ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਉਨ੍ਹਾਂ ਕਰੀਬ ਡੇਢ ਲੱਖ ਵੋਟਾਂ ਹਾਸਲ ਕੀਤੀਆਂ ਸਨ। ਜ਼ਿਕਰਯੋਗ ਹੈ ਕਿ ਸੋਢੀ ਵਿਕਰਮ ਸਿੰਘ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ਼ ਫਾਊਂਡੇਸ਼ਨ ਦੇ ਸੰਸਥਾਪਕ ਹਨ ਅਤੇ ਹੋਰ ਵੀ ਸਥਾਨਕ ਸਮਾਜ ਸੇਵੀ ਸੰਗਠਨਾਂ ਦੇ ਮੁੱਢਲੇ ਮੈਂਬਰ ਵੀ ਹਨ।

ਇਸ ਤੋਂ ਇਲਾਵਾ ਸੋਢੀ ਵਿਕਰਮ ਸਿੰਘ ਕੌਮਾਂਤਰੀ ਪੱਧਰ ’ਤੇ ਪੋਲੋ ਖਿਡਾਰੀ ਅਤੇ ਅੰਬੈਸਡਰ ਵੀ ਰਹਿ ਚੁੱਕੇ ਹਨ। ਇਸ ਮੌਕੇ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਵਿਰੋਧੀ ਧਿਰ ਪੰਜਾਬ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਹੋਰ ਆਗੂ ਵੀ ਹਾਜ਼ਰ ਸਨ।