ਪੱਛਮੀ ਬੰਗਾਲ: ਟੀਐਮਸੀ ਦੇ ਦੋ ਧੜਿਆਂ ਵਿੱਚ ਝੜਪ, ਛੇ ਗੰਭੀਰ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ

File photo

 

ਕੋਲਕਾਤਾ : ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਤ੍ਰਿਣਮੂਲ ਕਾਂਗਰਸ ਦੇ ਦੋ ਧੜਿਆਂ ਵਿੱਚ ਝੜਪ ਹੋ ਗਈ। ਦੋਵਾਂ ਵਿਚਾਲੇ ਹੋਏ ਝਗੜੇ ਦੌਰਾਨ ਦੇਸੀ ਬੰਬ ਵੀ ਸੁੱਟੇ ਗਏ। ਇਸ 'ਚ ਕਰੀਬ ਛੇ ਲੋਕ ਜ਼ਖਮੀ ਹੋ ਗਏ। 

 

 

ਸਥਾਨਕ ਸੂਤਰਾਂ ਅਨੁਸਾਰ ਇਹ ਘਟਨਾ ਦੁਬਰਾਜਪੁਰ ਥਾਣਾ ਖੇਤਰ ਦੇ ਪਿੰਡ ਗਾਰਾ-ਪਦੁਮਾ ਵਿੱਚ ਉਸ ਸਮੇਂ ਵਾਪਰੀ, ਜਦੋਂ ਬਲਾਕ ਵਿਕਾਸ ਅਧਿਕਾਰੀ ਦੇ ਦਫ਼ਤਰ ਦੀ ਇੱਕ ਟੀਮ ਸਰਕਾਰੀ ਆਵਾਸ ਯੋਜਨਾ ਸਬੰਧੀ ਸਰਵੇਖਣ ਲਈ ਇਲਾਕੇ ਦਾ ਦੌਰਾ ਕਰ ਰਹੀ ਸੀ। ਸੂਤਰਾਂ ਨੇ ਦੱਸਿਆ ਕਿ ਝੜਪਾਂ ਦੌਰਾਨ ਦੇਸੀ ਬਣੇ ਬੰਬਾਂ ਦੀ ਵੀ ਵਰਤੋਂ ਕੀਤੀ ਗਈ, ਜਿਸ 'ਚ 6 ਲੋਕ ਜ਼ਖਮੀ ਹੋ ਗਏ ਅਤੇ ਜ਼ਖਮੀਆਂ ਨੂੰ ਇਲਾਜ ਲਈ ਸਰੀ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ।

 

 

ਪੁਲਿਸ ਸੁਪਰਡੈਂਟ ਨਾਗੇਂਦਰਨਾਥ ਤ੍ਰਿਪਾਠੀ ਨੇ ਦੱਸਿਆ ਕਿ ਘਟਨਾ ਦੇ ਸਬੰਧ 'ਚ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋ ਹਥਿਆਰ ਜ਼ਬਤ ਕੀਤੇ ਗਏ ਹਨ। ਸਥਿਤੀ ਹੁਣ ਕਾਬੂ ਹੇਠ ਹੈ। ਇਸ ਮਾਮਲੇ 'ਤੇ ਟੀਐਮਸੀ ਦਾ ਬਿਆਨ ਵੀ ਆਇਆ ਹੈ। ਤ੍ਰਿਣਮੂਲ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਨੁਬਰਤਾ ਮੰਡਲ ਨੇ ਕਿਹਾ ਕਿ ਪਾਰਟੀ ਕਿਸੇ ਵੀ ਤਰ੍ਹਾਂ ਹਿੰਸਾ ਵਿੱਚ ਸ਼ਾਮਲ ਨਹੀਂ ਹੈ। ਇਹ ਕੋਈ ਸਿਆਸੀ ਟਕਰਾਅ ਨਹੀਂ ਸੀ, ਪੁਲਿਸ ਨੂੰ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ।