MP Kirron Kher News: 'ਚੰਡੀਗੜ੍ਹ UT ਹੈ, ਸੂਬਾ ਨਹੀਂ, ਇਥੇ ਨੌਕਰਸ਼ਾਹੀ ਦਾ ਦਬਦਬਾ', ਲੋਕ ਸਭਾ ਚੋਣਾਂ ਤੋਂ ਪਹਿਲਾਂ ਸੰਸਦ ਮੈਂਬਰ ਖੇਰ ਚਿੰਤਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

MP Kirron Kher News: 'ਚੰਡੀਗੜ੍ਹ ਵਿਚ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਚਾਹੁੰਦੀ ਹੈ, ਪਰ ਅਧਿਕਾਰੀ ਇਸ ਵਿੱਚ ਅੜਿੱਕੇ ਪਾ ਦਿੰਦੇ'

Kiran Kher worried before the Lok Sabha election

Kiran Kher worried before the Lok Sabha election: ਦੇਸ਼ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਚੰਡੀਗੜ੍ਹ ਦੇ ਵਿਕਾਸ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਹੈ ਕਿ ਚੰਡੀਗੜ੍ਹ ਕੇਂਦਰ ਸ਼ਾਸਤ ਪ੍ਰਦੇਸ਼ (ਯੂ.ਟੀ.) ਹੈ। ਇਹ ਪੂਰਨ ਰਾਜ ਨਹੀਂ ਹੈ। ਇਸ ਕਾਰਨ ਇੱਥੇ ਅਫਸਰ ਲਾਬੀ ਹਾਵੀ ਹੈ। ਉਹ ਚੰਡੀਗੜ੍ਹ ਵਿਚ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਚਾਹੁੰਦੀ ਹੈ, ਪਰ ਅਧਿਕਾਰੀ ਇਸ ਵਿੱਚ ਅੜਿੱਕੇ ਪਾ ਦਿੰਦੇ ਹਨ।

ਇਹ ਵੀ ਪੜ੍ਹੋ: Patiala News: ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਗੈਰ-ਰਸਮੀ ਸੰਸਕ੍ਰਿਤ ਸਿਖਲਾਈ ਕੇਂਦਰ ਦਾ ਉਦਘਾਟਨ

ਉਹ ਪਿਛਲੇ 10 ਸਾਲਾਂ ਤੋਂ ਚੰਡੀਗੜ੍ਹ ਦੇ ਲਾਲ ਦੋਰਾ ਦੇ ਬਾਹਰ ਬਣੇ ਮਕਾਨਾਂ ਨੂੰ ਰੈਗੂਲਰ ਕਰਵਾਉਣ ਲਈ ਆਵਾਜ਼ ਉਠਾ ਰਹੇ ਹਨ ਪਰ ਚੰਡੀਗੜ੍ਹ ਦੇ ਅਧਿਕਾਰੀ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੇ। ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਚੰਡੀਗੜ੍ਹ ਦੇ ਸਾਬਕਾ ਸਲਾਹਕਾਰ ਡਾਕਟਰ ਧਰਮਪਾਲ ਦਾ ਨਾਂ ਲਏ ਬਿਨਾਂ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਕਿਹਾ ਕਿ ਇਕ ਅਧਿਕਾਰੀ ਕਾਰਨ ਚੰਡੀਗੜ੍ਹ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਪਰ ਦੇਰ ਆਏ ਦਰੁਸਤ ਆਏ ਹੁਣ ਪ੍ਰਸ਼ਾਸਨ ਨੇ ਲੋਕਾਂ ਦੇ ਹਿੱਤ ਵਿੱਚ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ: Sikh News: ਗਲੋਬਲ ਸਿੱਖ ਕੌਂਸਲ ਵਲੋਂ ਅਫਗਾਨ ਸਿੱਖਾਂ ਤੇ ਹਿੰਦੂ ਸ਼ਰਨਾਰਥੀਆਂ ਦੇ ਮੁੜ ਵਸੇਬੇ ਦੇ ਯਤਨਾਂ ਦੀ ਸਰਾਹਨਾ

ਉਨ੍ਹਾਂ ਨੇ ਵਿਰੋਧੀ ਧਿਰ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹਮੇਸ਼ਾ ਚੰਡੀਗੜ੍ਹ 'ਚ ਚੰਡੀਗੜ੍ਹ ਦੇ ਲੋਕਾਂ ਦੇ ਨਾਲ ਰਹਿੰਦੀ ਹੈ। ਬਿਮਾਰ ਹੋਣ ਕਾਰਨ ਉਹ ਪਿਛਲੇ ਇਕ ਸਾਲ ਤੋਂ ਚੰਡੀਗੜ੍ਹ ਨਹੀਂ ਰਹਿ ਸਕੇ। ਹਰ ਕੋਈ ਇਹ ਜਾਣਦਾ ਹੈ। ਵਿਰੋਧੀ ਧਿਰ ਦੇ ਲੋਕ ਜਾਣਬੁੱਝ ਕੇ ਇਸ ਨੂੰ ਮੁੱਦਾ ਬਣਾਉਂਦੇ ਹਨ, ਪਰ ਚੰਡੀਗੜ੍ਹ ਦੇ ਲੋਕ ਉਸ ਬਾਰੇ ਸਭ ਕੁਝ ਜਾਣਦੇ ਹਨ।