ਦਿੱਲੀ 'ਚ 2 ਲੋਕਾਂ ਦੀ ਬੁਰੀ ਤਰ੍ਹਾਂ ਕੁੱਟਮਾਰ, ਇਕ ਦੀ ਮੌਤ 

ਏਜੰਸੀ

ਖ਼ਬਰਾਂ, ਰਾਸ਼ਟਰੀ

ਘੱਟੋ-ਘੱਟ ਸੱਤ ਲੋਕਾਂ ਨੇ ਬਿਨ੍ਹਾਂ ਕਿਸੇ ਗੱਲ ਦੇ ਦੋ ਪੀੜਤਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ

2 Delhi Men Brutally Attacked With Rocks Over ₹ 3,000, One Dead

 

ਨਵੀਂ ਦਿੱਲੀ - ਦਿੱਲੀ 'ਚ 20 ਦਸੰਬਰ ਦੀ ਰਾਤ ਨੂੰ ਜਨਮ ਦਿਨ ਦੀ ਪਾਰਟੀ ਤੋਂ ਪਰਤਦੇ ਸਮੇਂ ਦੋ ਲੋਕਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਹ ਘਟਨਾ ਸੀਸੀਟੀਵੀ ਵਿਚ ਵੀ ਕੈਦ ਹੋਈ ਸੀ ਜਿਸ ਦੀ ਫੁਟੇਜ਼ ਸਾਹਮਣਏ ਆਈ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਇੱਕ ਸਮੂਹ ਇਕ ਵਿਅਕਤੀ ਨੂੰ ਬੁਰੀ ਤਰ੍ਹਾਂ ਕੁੱਟ ਰਹੇ ਹਨ। ਉਸ ਨੂੰ ਵੱਡੇ ਪੱਥਰਾਂ ਨਾਲ ਕੁੱਟਿਆ ਜਾ ਰਿਹਾ ਹੈ ਅਤੇ ਉਸ ਨੂੰ ਨੇੜਲੇ ਨਾਲੇ ਵਿਚ ਸੁੱਟ ਦਿੱਤਾ। ਇਹ ਘਟਨਾ ਸੋਮਵਾਰ ਦੇਰ ਰਾਤ ਰਾਸ਼ਟਰੀ ਰਾਜਧਾਨੀ ਦੇ ਸੰਗਮ ਵਿਹਾਰ ਇਲਾਕੇ 'ਚ ਵਾਪਰੀ। ਇਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ ਹੈ ਅਤੇ ਦੂਜਾ ਗੰਭੀਰ ਜ਼ਖਮੀ ਹੈ। 

ਘੱਟੋ-ਘੱਟ ਸੱਤ ਲੋਕਾਂ ਨੇ ਬਿਨ੍ਹਾਂ ਕਿਸੇ ਗੱਲ ਦੇ ਦੋ ਪੀੜਤਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। 5 ਵਿਅਕਤੀ ਪੀੜਤਾਂ ਦੇ ਪਿੱਛੇ ਤੇ ਦੋ ਨੂੰ ਅੱਗੇ ਤੋਂ ਆਉਂਦੇ ਦੇਖਿਆ ਗਿਆ। ਹਮਲੇ ਦੇ ਤੁਰੰਤ ਬਾਅਦ ਪੀੜਤਾਂ ਵਿਚੋਂ ਇਕ ਦੀ ਮੌਤ ਹੋ ਜਾਂਦੀ ਹੈ ਜਦਕਿ ਦੂਜਾ ਗੰਭੀਰ ਜਖ਼ਮੀ ਹੈ। ਹਮਲਾਵਰਾਂ ਨੇ ਉਨ੍ਹਾਂ 'ਤੇ ਭਾਰੀ ਪਥਰਾਅ ਕੀਤਾ ਅਤੇ ਉਨ੍ਹਾਂ ਨੂੰ ਨਾਲੇ ਵਿਚ ਸੁੱਟ ਕੇ ਫਰਾਰ ਹੋ ਗਏ। 

ਜਾਂਚ 'ਚ ਸਾਹਮਣੇ ਆਇਆ ਕਿ ਕਰੀਬ 2 ਵਜੇ ਜਨਮ ਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਪੰਕਜ ਅਤੇ ਜਤਿਨ ਨਾਂ ਦੇ ਦੋ ਵਿਅਕਤੀਆਂ ਨੂੰ ਕੁਝ ਵਿਅਕਤੀਆਂ ਨੇ ਰੋਕ ਲਿਆ ਅਤੇ ਉਨ੍ਹਾਂ ਕੋਲ ਜੋ ਵੀ ਸੀ ਉਙ ਸਭ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਪੀੜਤਾਂ ਨੇ ਪੁੱਛਿਆ ਕਿ ਉਹ ਅਜਿਹਾ ਕਿਉਂ ਕਰ ਰਹੇ ਹਨ ਤਾਂ ਹਮਲਾਵਰਾਂ ਨੇ ਉਨ੍ਹਾਂ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ।

ਉਹ ਪੀੜਤਾਂ ਤੋਂ ਤਿੰਨ ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ।  ਪੁਲਿਸ ਨੇ ਇਕ ਦੋਸ਼ੀ ਰਮਜ਼ਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਸੰਗਮ ਵਿਹਾਰ ਦਾ ਰਹਿਣ ਵਾਲਾ ਹੈ। ਆਈਪੀਸੀ ਦੀ ਧਾਰਾ 394 ਅਤੇ 34 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਪੁਲਿਸ ਹੋਰ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।